ਸ੍ਰੀ ਫ਼ਤਹਿਗੜ੍ਹ ਸਾਹਿਬ/6 ਸਤੰਬਰ:(ਰਵਿੰਦਰ ਸਿੰਘ ਢੀਂਡਸਾ)ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਦੇ ਮੁੱਖ ਸੇਵਾਦਾਰ ਬੀਬੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ। ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਾਬਾ ਬਲਵਿੰਦਰ ਦਾਸ ਜੀ ਮੁੱਲਾਂਪੁਰ ਵਾਲਿਆਂ ਅਤੇ ਭਾਈ ਮਨਦੀਪ ਸਿੰਘ ਜੀ ਭਾਮੀਆਂ ਵਾਲਿਆਂ ਨੇ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸੰਗਤਾਂ ਨੂੰ ਫਲਦਾਰ ਬੂਟੇ ਵੰਡੇ ਗਏ, ਖੂਨਦਾਨ ਕੈਂਪ ਲਗਾਇਆ ਗਿਆ ਅਤੇ ਲੋੜਵੰਦ ਕੁੜੀਆਂ ਦੇ ਵਿਆਹ ਕਾਰਜਾਂ ਲਈ ਉਨ੍ਹਾਂ ਦੇ ਮਾਂ ਬਾਪ ਨੂੰ ਲੋੜੀਂਦਾ ਸਮਾਨ ਦਿੱਤਾ ਗਿਆ।ਬੀਬੀ ਕੁਲਵਿੰਦਰ ਕੌਰ ਨੇ ਕਿਹਾ ਕਿ ਬਾਬਾ ਜੀ ਵੱਲੋਂ ਸੰਗਤਾਂ ਦੇ ਭਲੇ ਲਈ ਜੋ ਕਾਰਜ ਚੱਲਦੇ ਆ ਰਹੇ ਸਨ ਉਨ੍ਹਾਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਉਸੇ ਤਰ੍ਹਾਂ ਯਾਰੀ ਰੱਖਿਆ ਜਾਵੇਗਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਥੇਦਾਰ ਜਗਦੀਪ ਸਿੰਘ ਚੀਮਾ ਵੱਲੋਂ ਇਸ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੌਮਣੀ ਕਮੇਟੀ, ਅਬਜਰਵਰ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਜਤਿੰਦਰ ਸਿੰਘ ਬੱਬੂ ਭੈਣੀ , ਸੁੱਖਵਿੰਦਰ ਸਿੰਘ ਜੈਲਦਾਰ, ਜਸਵੰਤ ਸਿੰਘ ਮੰਡੋਫਲ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੋੜ, ਗੁਰਦੀਪ ਸਿੰਘ ਨੌਲੱਖਾ, ਸੁਰਿੰਦਰ ਸਿੰਘ , ਜਗਪ੍ਰੀਤ ਸਿੰਘ, ਦਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ।