ਸ੍ਰੀ ਫ਼ਤਹਿਗੜ੍ਹ ਸਾਹਿਬ/6 ਸਤੰਬਰ
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਕੰਵਲਦੀਪ ਸਿੰਘ ਨੇ ਜਿਲਾ ਹਸਪਤਾਲ ਫਤਿਹਗੜ ਸਾਹਿਬ ਦਾ ਬਤੌਰ ਸੀਨੀਅਰ ਮੈਡੀਕਲ ਅਫਸਰ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾਕਟਰ ਕੇ.ਡੀ ਸਿੰਘ ਮੁੱਖ ਮੰਤਰੀ ਦਫਤਰ ਚੰਡੀਗੜ੍ਹ ਵਿਖੇ ਤਾਇਨਾਤ ਸਨ। ਅਪਣਾ ਅਹੁਦਾ ਸੰਭਾਲਣ ਮੌਕੇ ਉਹਨਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਡਿਊਟੀ ਇਮਾਨਦਾਰੀ ਅਤੇ ਤਨ ਮਨ ਨਾਲ ਨਿਭਾਉਣਗੇ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਪੂਰੀ ਕੋਸ਼ਿਸ਼ ਕਰਨਗੇ। ਉਹਨਾਂ ਇਹ ਵੀ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਹਨਾਂ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਇਸ ਮੌਕੇ ਤੇ ਜ਼ਿਲਾ ਹਸਪਤਾਲ ਦੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।