Tuesday, November 26, 2024  

ਪੰਜਾਬ

ਦੋ ਮੋਟਰ ਸਾਈਕਲਾਂ ਦੀ ਟੱਕਰ 'ਚ ਔਰਤ ਦੀ ਮੌਤ, ਤਿੰਨ ਜ਼ਖਮੀ

September 06, 2024

ਸਮਾਣਾ 6 ਸਤੰਬਰ (ਸੁਭਾਸ਼ ਚੰਦਰ)

ਸਮਾਣਾ- ਗਾਜ਼ੀਪੁਰ ਸੜਕ ਤੇ ਭੱਠੇ ਨੇੜੇ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ ਹੋ ਗਈ। ਜਦੋਂ ਕਿ ਦੋਨੋਂ ਮੋਟਰਸਾਈਕਲਾਂ ਤੇ ਸਵਾਰ ਤਿੰਨ ਹੌਰ ਲੋਕ ਗੰਭੀਰ ਜਖਮੀ ਹੋ ਗਏ। ਜਿਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁਢਲੇ ਇਲਾਜ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲਿਸ ਦੇ ਏ.ਐਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਦੁਪਹਿਰ ਸਮੇਂ ਗਗਨਦੀਪ ਸਿੰਘ ਆਪਣੀ ਨਾਨੀ ਕੁਲਵੰਤ ਕੌਰ ਨੂੰ ਮੋਟਰ ਸਾਈਕਲ ਤੇ ਗਾਜ਼ੀਪੁਰ ਤੋਂ ਸਮਾਣਾ ਵਲ ਆ ਰਿਹਾ ਸੀ। ਜਦੋਂ ਕਿ ਬਲਵਿੰਦਰ ਅਤੇ ਪੱਪੂ ਆਪਣੇ ਮੋਟਰਸਾਈਕਲ ਤੇ ਵੜੈਚਾਂ ਤੋਂ ਗਾਜ਼ੀਪੁਰ ਵੱਲ ਜਾ ਰਹੇ ਸੀ। ਜਦੋਂ ਉਹ ਕੱਚੇ ਰਸਤੇ ਤੋਂ ਗਾਜੀਪੁਰ ਵਾਲੀ ਸੜਕ ਤੇ ਚੜਨ ਲੱਗੇ ਤਾਂ ਦੋਵਾਂ ਮੋਟਰਸਾਈਕਲਾਂ ਦੀ ਤੇਜ਼ ਰਫਤਾਰ ਹੋਣ ਕਾਰਨ ਟੱਕਰ ਹੋ ਗਈ। ਜਿਸ ਕਾਰਨ ਚਾਰੋਂ ਮੋਟਰਸਾਈਕਲ ਸਵਾਰ ਸੜਕ ਤੇ ਡਿੱਗ ਕੇ ਗੰਭੀਰ ਜਖਮੀ ਹੋ ਗਏ। ਅਧਿਕਾਰੀ ਅਨੁਸਾਰ ਮਿ੍ਰਤਕ ਕੁਲਵੰਤ ਕੌਰ (55) ਦੇ ਪੁੱਤਰ ਲਖਵਿੰਦਰ ਸਿੰਘ ਦੇ ਬਿਆਨਾ ਅਨੁਸਾਰ ਧਾਰਾ 194 ਬੀਐਨਐਸ ਤਹਿਤ ਕਾਰਵਾਈ ਕਰਦੇ ਹੋਏ ਮਿ੍ਰਤਕ ਦੀ ਲਾਸ਼ ਦਾ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ