Sunday, September 22, 2024  

ਪੰਜਾਬ

ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ 68 ਵੀਆਂ ਪੰਜਾਬ ਸਕੂਲ ਖੇਡਾਂ ਚ ਲਈਆਂ ਚੋਟੀ ਦੀਆਂ ਪੁਜੀਸ਼ਨਾਂ

September 06, 2024

ਭਵਾਨੀਗੜ੍ਹ 6 ਸਤੰਬਰ (ਰਾਜ ਖੁਰਮੀ)

ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਖੇਡ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ 68ਵੀਆਂ ਪੰਜਾਬ ਸਕੂਲ ਖੇਡਾਂ ਜ਼ੋਨ ਭਵਾਨੀਗੜ੍ਹ ਵਿੱਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਾਡਾ ਸਾਰਿਆਂ ਦਾ ਨਾਂ ਰੌਸ਼ਨ ਕੀਤਾ ਹੈ।ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਵਿੱਚ ਅੰਡਰ-17,19 (ਲੜਕੇ) ਗਰੁੱਪ ਪਹਿਲੇ ਅਤੇ ਦੂਜੇ ਸਥਾਨ ’ਤੇ ਰਹੇ l ਅੰਡਰ-19 (ਲੜਕੀਆਂ) ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੂਜੇ ਸਥਾਨ ਪ੍ਰਾਪਤ ਕੀਤਾ ਅਤੇ ਤਿੰਨ ਲੜਕੀਆਂ ਅਤੇ ਇੱਕ ਲੜਕਾ ਰਾਜ ਪੱਧਰ ਲਈ ਚੁਣਿਆ ਗਈਆਂ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ਵਿੱਚ ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਪ੍ਰਤਿਭਾ ਦੇ ਆਧਾਰ ’ਤੇ ਅੰਡਰ-19 (ਲੜਕੀਆਂ) ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪੰਜ ਲੜਕੀਆਂ ਰਾਜ ਪੱਧਰ ਲਈ ਚੁਣੀਆਂ ਗਈਆਂ। ਸਕੂਲ ਖਿਡਾਰੀਆਂ ਨੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ। ਖਿਡਾਰੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਖੇਡ ਕੋਚਾਂ ਨੂੰ ਜਾਂਦਾ ਹੈ, ਇਹ ਉਨ੍ਹਾਂ ਦੀ ਲਗਨ ਅਤੇ ਮਿਹਨਤ ਦਾ ਨਤੀਜਾ ਹੈ। ਖਿਡਾਰੀਆਂ ਦੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਨੂੰ ਦੇਖਦਿਆਂ ਸਕੂਲ ਦੇ ਪਿ੍ਰੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਖਿਡਾਰੀਆਂ ਨੂੰ ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ