Wednesday, January 15, 2025  

ਪੰਜਾਬ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਏਸ਼ੀਅਨ ਚੈਂਪੀਅਨ ਤੀਰ ਅੰਦਾਜ਼ ਦੀਪਸ਼ਿਖਾ ਦਾ ਕੀਤਾ ਸ਼ਾਨਦਾਰ ਸਵਾਗਤ

September 07, 2024

ਬਠਿੰਡਾ (ਹੈਪੀ ਹਰਪ੍ਰੀਤ)

ਚਾਇਨਾ-ਤਾਈਪੇ, ਚੀਨ ਵਿਖੇ ਸੰਪੰਨ ਹੋਈ ਦੂਜੀ ਏਸ਼ੀਅਨ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ-2024 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਖਿਡਾਰਨ ਦੀਪਸ਼ਿਖਾ ਸੋਨ ਤਗਮਾ ਜੇਤੂ ਦੇ ‘ਵਰਸਿਟੀ ਪੁੱਜਣ ਤੇ ਯੂਨੀਵਰਸਿਟੀ ਪ੍ਰਬੰਧਕਾਂ, ਇਲਾਕਾ ਨਿਵਾਸੀਆਂ ਵੱਲੋਂ ਸ਼ਾਨਦਾਰ ਢੋਲ ਨਗਾੜਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਤਲਵੰਡੀ ਸਾਬੋ ਵਿਖੇ ਖਿਡਾਰਣ ਦੇ ਪਹੁੰਚਣ ਤੇ ਖਿਡਾਰਣ ਨੇ ਵਰਸਿਟੀ ਅਧਿਕਾਰੀਆਂ ਦੇ ਨਾਲ ਵਾਹਿਗੁਰੂ ਤੋਂ ਅਸ਼ੀਰਵਾਦ ਲੈਣ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ, ਉਸ ਉਪਰਾਂਤ ਖਿਡਾਰਣ ਨੂੰ ਖੁੱਲ੍ਹੀ ਜੀਪ ਵਿੱਚ ਢੋਲ ਵਾਜਿਆਂ ਦੇ ਨਾਲ ‘ਵਰਸਿਟੀ ਵਿਖੇ ਲਿਜਾਇਆ ਗਿਆ। ਰਸਤੇ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਸਦੀ ਹੌਂਸਲਾ ਅਫ਼ਜਾਈ ਕੀਤੀ ਗਈ। ਵਰਸਿਟੀ ਪ੍ਰਬੰਧਕਾਂ ਵੱਲੋਂ ਖਿਡਾਰਣ ਦੇ ਸਵਾਗਤ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਖਿਡਾਰਣ ਨੂੰ ਫੁਲਕਾਰੀ ਅਤੇ ਯਾਦ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਸੜਕ ਕਿਨਾਰੇ ਅਤੇ ਛੱਤਾਂ ਤੇ ਖੜ੍ਹੇ ਹੋ ਕੇ ਵਰਸਿਟੀ ਅਧਿਕਾਰੀਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਜ਼ੋਰਦਾਰ ਤਾੜੀਆਂ ਅਤੇ ਫੁੱਲਾਂ ਦੀ ਵਰਖਾ ਨਾਲ ਖਿਡਾਰਨ ਨੂੰ ਜੀ ਆਇਆ ਕਿਹਾ।
ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਖਿਡਾਰਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ‘ਵਰਸਿਟੀ ਓਲੰਪਿਕ ਖੇਡਾਂ ਦੀ ਤਿਆਰੀ ਲਈ ਜੇਤੂ ਖਿਡਾਰਣ ਅਤੇ ਵਰਸਿਟੀ ਦੇ ਖਿਡਾਰੀਆਂ ਨੂੰ ਉੱਤਮ ਦਰਜੇ ਦੀ ਕੋਚਿੰਗ, ਇੰਸਟੂਮੈਂਟ ਅਤੇ ਖੇਡ ਸਹੂਲਤਾਂ ਪ੍ਰਦਾਨ ਕਰ ਰਹੀ ਹੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸਾਹਿਤ ਕਰਨ ਲਈ ‘ਵਰਸਿਟੀ ਵੱਲੋਂ ਖਿਡਾਰੀਆਂ ਨੂੰ ਫੀਸ ਮੁਆਫੀ, ਵਜੀਫ਼ੇ, ਮੁਫਤ ਕੋਚਿੰਗ ਅਤੇ ਉੱਚ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਪ੍ਰੋ.(ਡਾ.) ਐਸ.ਕੇ.ਬਾਵਾ ਉਪ ਕੁਲਪਤੀ ਨੇ ਦੱਸਿਆ ਕਿ ਦੀਪਸ਼ਿਖਾ ਵਰਸਿਟੀ ਦੀ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਹੈ ਜਿਸ ਨੇ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿੱਚ ਮੇਜ਼ਬਾਨ ਚਾਈਨਾ ਤਾਈਪੇ ਦੀ ਖਿਡਾਰਨ ਨੂੰ ਸ਼ਿਕਸਤ ਦੇ ਕੇ ਸੋਨ ਤਗਮਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ 33 ਦੇਸ਼ਾਂ ਦੇ ਲਗਭਗ 120 ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਇਸ ਪ੍ਰਾਪਤੀ ਤੇ ਵਰਸਿਟੀ ਪ੍ਰਬੰਧਕਾਂ ਸ. ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ, ਕੋਚ ਵਿਪਨ ਕੰਬੋਜ਼ ਅਤੇ ਸਟਾਫ ਨੂੰ ਵਧਾਈ ਦਿੱਤੀ।
ਇਸ ਮੌਕੇ ਆਪਣੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਖਿਡਾਰੀਆਂ ਦੇ ਖੇਡ ਕੌਸ਼ਲ ਨੂੰ ਨਿਖਾਰਨ ਵਰਸਿਟੀ ਦੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ਡਾ. ਬਲਵਿੰਦਰ ਕੁਮਾਰ ਸ਼ਰਮਾ ਡੀਨ ਦੀ ਰਹਿ-ਨੁਮਾਈ ਹੇਠ ਤੀਰਅੰਦਾਜ਼ੀ, ਅਥਲੈਟਿਕਸ, ਕਰਾਟੇ ਦੀਆਂ ਅਕਾਦਮੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚ ਸਖਤ ਮਿਹਨਤ ਕਰ ਰਹੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਭਾਰਤ ਲਈ ਅੰਤਰ ਰਾਸ਼ਟਰੀ ਪੱਧਰ ‘ਤੇ ਖੇਡ ਤਗਮੇ ਜਿੱਤਣਗ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ 

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ