ਲੰਬੀ/ਮਲੋਟ,07 ਸਤੰਬਰ (ਪ੍ਰਤਾਪ ਸੰਦੂ)-
ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ.ਜਗਦੀਪ ਚਾਵਲਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਹਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਲੰਬੀ ਦੀਆਂ ਸਿਹਤ ਟੀਮਾਂ ਵਲੋਂ ਕੌਮੀ ਖੁਰਾਕ ਹਫ਼ਤੇ ਦੌਰਾਨ ਸੰਤੁਲਿਤ ਖਾਧ-ਖੁਰਾਕ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਸ਼ਕਤੀਪਾਲ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤਾ ਮਨਾਉਂਦਿਆਂ ਸਿਹਤ ਕਰਮੀਆਂ ਵਲੋਂ ਗਰਭਵਤੀ ਮਹਿਲਾਵਾਂ ਨੂੰ ਲੋੜੀਂਦਾ ਟੀਕਾਕਰਣ ਅਤੇ ਗਰਭ ਵਿੱਚ ਪਲ ਰਹੇ ਬੱਚੇ ਵਾਸਤੇ ਲੋੜੀਂਦੀ ਪੌਸ਼ਟਿਕ ਖੁਰਾਕ ਬਾਰੇ ਜਾਣਕਾਰੀ ਦੇ ਨਾਲ ਨਾਲ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਆਪਣੇ ਬੱਚਿਆਂ ਦੀ ਤੰਦਰੁਸਤ ਸਿਹਤ ਲਈ ਸੰਤੁਲਿਤ ਖੁਰਾਕ ਦੇ ਸੇਵਨ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਪ੍ਰਿਤਪਾਲ ਸਿੰਘ ਤੂਰ ਐਸਆਈ ਨੇ ਕਿਹਾ ਕਿ ਬਦਲ ਰਹੀ ਜੀਵਨ ਸ਼ੈਲੀ ਨਾਲ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ ਬਦਲ ਰਹੀਆਂ ਹਨ, ਜਿਸ ਕਾਰਨ ਜਾਣੇ ਅਣਜਾਣੇ ਵਿਚ ਬਹੁਤ ਸਾਰੇ ਜ਼ਰੂਰੀ ਖੁਰਾਕੀ ਤੱਤ ਸਾਡੇ ਭੋਜਨ ਵਿਚ ਸ਼ਾਮਲ ਨਹੀਂ ਹੋ ਪਾਉਂਦੇ। ਇਸ ਲਈ ਕੌਮੀ ਖੁਰਾਕ ਹਫ਼ਤੇ ਰਾਹੀਂ ਉਨ੍ਹਾਂ ਜ਼ਰੂਰੀ ਤੱਤਾਂ ਵੱਲ ਧਿਆਨ ਦਿਵਾਇਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਮੁੱਖ ਮੰਤਵ, ਬੱਚਿਆਂ ਵਿਚ ਕੁਪੋਸ਼ਣ ਅਤੇ ਬੋਣੇਪਣ ਤੋਂ ਬਚਾਅ ਕਰਨਾ ਅਤੇ ਘੱਟ ਕਰਨਾ, ਕੁਪੋਸ਼ਣ ਦੇ ਸ਼ਿਕਾਰ/ਘੱਟ ਭਾਰ ਵਾਲੇ, 0 ਤੋਂ 6 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਵਿਚ ਸੁਧਾਰ ਕਰਨਾ, 6 ਮਹੀਨੇ ਤੋਂ 59 ਮਹੀਨੇ ਤੱਕ ਦੇ ਬੱਚਿਆਂ ਵਿਚ ਅਨੀਮੀਆ ਦਾ ਸ਼ਿਕਾਰ ਬੱਚਿਆਂ ਦੀ ਸਿਹਤ ਵਿਚ ਸੁਧਾਰ ਕਰਨਾ, 15 ਤੋਂ 49 ਸਾਲ ਤੱਕ ਦੀਆਂ ਬੱਚੀਆਂ ਅਤੇ ਔਰਤਾਂ ਵਿਚ ਅਨੀਮੀਆ ’ਤੇ ਕੰਟਰੋਲ ਕਰਨਾ, ਘੱਟ ਭਾਰ ਵਾਲੇ ਬੱਚਿਆਂ ਦੇ ਜਨਮ ਦੀ ਗਿਣਤੀ ਵਿਚ ਸੁਧਾਰ ਕਰਨਾ ਹੈ। ਉਹਨਾਂ ਹਾਜ਼ਰ ਔਰਤਾਂ ਨੂੰ ਜਾਗਰੂਕ ਮਾਂ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ 0-6 ਮਹੀਨੇ ਵਿੱਚ ਬੱਚੇ ਲਈ ਮਾਂ ਦੇ ਦੁੱਧ ਦੀ ਬਹੁਤ ਮਹੱਤਤਾ ਹੈ। ਇਸ ਮੌਕੇ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ , ਸਟੇਟ ਇੰਸਟੀਚਿਊਟ ਆਫ ਨਰਸਿੰਗ ਐਂਡ ਪੈਰਾ ਮੈਡੀਕਲ ਸਾਇੰਸ ਬਾਦਲ ਦੀਆਂ ਵਿਦਿਆਰਥਣਾਂ, ਸੰਦੀਪ ਕੌਰ ਏਐਨਐਮ ਅਤੇ