Tuesday, November 26, 2024  

ਪੰਜਾਬ

ਪੇਂਡੂ ਸਾਹਿਤ ਸਭਾ ਨੰਦਪੁਰ ਕਲੌੜ ਵੱਲੋਂ ਸਾਲਾਨਾ ਗਿਆਨੀ ਦਿੱਤ ਸਿੰਘ ਪੁਰਸਕਾਰ ਸਮਾਰੋਹ

September 09, 2024
ਸ੍ਰੀ ਫ਼ਤਹਿਗੜ੍ਹ ਸਾਹਿਬ/9 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਪੇਂਡੂ ਸਾਹਿਤ ਸਭਾ (ਰਜਿ) ਨੰਦਪੁਰ ਕਲੌੜ ਵੱਲੋਂ ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚੇਅਰਮੈਨ ਅਤੇ ਸ਼ਾਇਰ ਲਾਲ ਮਿਸਤਰੀ ਦੀ ਸਰਪ੍ਰਸਤੀ ਹੇਠ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਾਲ 2024 ਦਾ “ਗਿਆਨੀ ਦਿੱਤ ਸਿੰਘ ਪੁਰਸਕਾਰ”ਨਾਮਵਰ ਸ਼ਾਇਰ, ਕਥਾਕਾਰ ਤੇ ਆਲੋਚਕ ਡਾ. ਮੀਤ ਖਟੜਾ (ਚੰਡੀਗੜ੍ਹ) ਨੂੰ ਪ੍ਰਦਾਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸ਼ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ (ਮੋਹਾਲੀ) ਨੇ ਕੀਤੀ, ਮੁੱਖ ਮਹਿਮਾਨ ਵਜੋਂ ਮਾਤਾ ਗੁਜਰੀ ਕਾਲਜ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ ਜਦਕਿ ਸਤਨਾਮ ਸਿੰਘ ਡਿਪਟੀ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ, ਡਾ. ਸਿਕੰਦਰ ਸਿੰਘ, ਮੁਖੀ ਪੰਜਾਬੀ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਬੀਬੀ ਪਰਮਜੀਤ ਕੌਰ ਸਰਹਿੰਦ, ਪ੍ਰਧਾਨ ਜ਼ਿਲ੍ਹਾ ਲਿਖਾਰੀ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ। ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਚੰਨ ਪਟਿਆਲਵੀ ਨੇ  ਬੀਤੇ ਸਮੇਂ ਦੌਰਾਨ ਸਭਾ ਵੱਲੋਂ ਕੀਤੇ ਕਾਰਜਾਂ ਅਤੇ ਦਿੱਤੇ ਜਾ ਚੁੱਕੇ ਸਨਮਾਨਾਂ ਬਾਰੇ ਤਫ਼ਸੀਲ ਸਾਂਝੀ ਕੀਤੀ। ਮਹਿਫ਼ਲ ਦਾ ਆਗਾਜ਼ ਸਭਾ ਦੇ ਜਨਰਲ ਸਕੱਤਰ ਕੁਲਦੀਪ ਜੋਧਪੁਰੀ ਦੇ ਖ਼ੂਬਸੂਰਤ ਗੀਤ ਨਾਲ ਹੋਇਆ। ਸਮਾਗਮ ਵਿੱਚ ਡਾ ਸਿਕੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਬੋਲਦਿਆਂ ਕਿਹਾ ਕਿ ਗਿਆਨੀ ਦਿੱਤ ਸਿੰਘ ਜੀ ਨੇ ਪੰਜਾਬੀ ਮਾਧਿਅਮ ਰਾਹੀਂ ਸਾਡੀ ਕਵਿਤਾ ਨੂੰ ਦਰਸ਼ਨ ਅਤੇ ਫਿਲਾਸਫ਼ੀ ਨਾਲ ਜੋੜਿਆ।ਉਹਨਾਂ ਇਹ ਵੀ ਕਿਹਾ ਕਿ ਜਿਹੜੇ ਦੇਸ਼ ਦੀ ਕਵਿਤਾ ਦਾਰਸ਼ਨਿਕ ਨਹੀਂ ਹੋਵੇਗੀ ਉਹ ਕਵਿਤਾ ਬਹੁਤ ਪਿੱਛੇ ਰਹਿ ਜਾਵੇਗੀ।  ਹੋਰ ਬੁਲਾਰਿਆਂ ਵਿੱਚੋਂ ਅਵਤਾਰ ਸਿੰਘ ਰੀਆ, ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਬੀਬੀ ਪਰਮਜੀਤ ਕੌਰ ਸਰਹਿੰਦ, ਕੁਲਵੰਤ ਸਿੰਘ ਨਾਰੀਕੇ, ਡਾ ਗੁਰਮੀਤ ਸਿੰਘ ਕੱਲਰਮਾਜਰੀ, ਕੁਲਵੰਤ ਮਹਿਤੋਂ, ਜੰਗ ਸਿੰਘ ਫੱਟੜ ਅਤੇ ਪਰਮਜੀਤ ਸਿੰਘ ਮਾਨ ਨੇ ਵੀ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਬਲਬੀਰ ਜਲਾਲਾਬਾਦੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਕਰਵਾਏ ਕਵੀ ਦਰਬਾਰ ਦੌਰਾਨ  ਡਾ ਸੰਤੋਖ ਸਿੰਘ ਸੁੱਖੀ, ਕੁਲਵੰਤ ਸੈਦੋਕੇ, ਦਰਸ਼ ਪਸਿਆਣਾ, ਗੁਰਚਰਨ ਸਿੰਘ ਚੰਨ ਪਟਿਆਲਵੀ, ਅਮਰਿੰਦਰ ਸੋਹਲ, ਤੇਜਿੰਦਰ ਅਨਜਾਨਾ, ਜਸਵਿੰਦਰ ਖਾਰਾ, ਕ੍ਰਿਪਾਲ ਮੂਣਕ, ਪ੍ਰੋ ਦੇਵ ਮਲਿਕ, ਬਲਤੇਜ ਸਿੰਘ ਬਠਿੰਡਾ, ਹਰੀ ਸਿੰਘ ਚਮਕ, ਹਰਸੁਬੇਗ ਸਿੰਘ, ਰਸ਼ਪ੍ਰੀਤ ਕੌਰ, ਪ੍ਰੇਮ ਲਤਾ, ਰਾਜੂ ਨਾਹਰ, ਅਮਰਜੀਤ ਜੋਸ਼ੀ ਨਾਹਨ, ਅਮਰਬੀਰ ਸਿੰਘ ਚੀਮਾ, ਜਸਵਿੰਦਰ ਸਿੰਘ, ਗੁਰਪ੍ਰੀਤ ਜਖਵਾਲੀ, ਪ੍ਰੋ ਸਾਧੂ ਸਿੰਘ ਪਨਾਗ, ਰਵਿੰਦਰ ਰਵੀ, ਮਹਿੰਦਰ ਮ੍ਹਿੰਦੀ, ਜਸਪਾਲ ਸਿੰਘ ਕੰਵਲ, ਅਮਰਜੀਤ ਸ਼ੇਰਪੁਰੀ, ਬਲਵਿੰਦਰ ਸਿੰਘ ਰੌਣੀ, ਭਗਤ ਸਿੰਘ ਸਰੋਆ, ਡਾ ਗੁਲਜ਼ਾਰ ਸਿੰਘ, ਕੇਸਰ ਸਿੰਘ ਕੰਗ ਨੇ ਕਵਿਤਾਵਾਂ ਸੁਣਾਈਆਂ। ਅੰਤ ਵਿੱਚ ਪੇਂਡੂ ਸਹਿਤ ਸਭਾ ਦੇ ਚੇਅਰਮੈਨ ਲਾਲ ਮਿਸਤਰੀ ਨੇ ਆਏ ਸਾਹਿਤਕਾਰਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਮੇਲ ਸਿੰਘ ਐੱਸਡੀਓ, ਗੁਰਬਚਨ ਸਿੰਘ ਵਿਰਦੀ, ਰਮਿੰਦਰਜੀਤ ਸਿੰਘ ਵਾਸੂ, ਮਲਿਕਾ ਰਾਣੀ, ਹਰਨੂਰ ਸਿੰਘ, ਡਾ ਨਿਰਮਲ ਸਿੰਘ, ਸੁਰਜਨ ਸਿੰਘ ਜੱਸਲ, ਅਮਨਪ੍ਰੀਤ ਕੌਰ, ਅਰਮਾਨ ਸਿੰਘ ਸੰਧੂ, ਦਿਵਜੋਤ ਕੌਰ, ਸੁਖਵਿੰਦਰ ਸਿੰਘ ਜੈਲਦਾਰ, ਸੁਮੀਤ ਸਿੰਘ, ਡਾ. ਮੇਹਰ ਮਾਣਕ ਸਮੇਤ ਹੋਰ ਵਿਦਵਾਨਾਂ ਤੇ ਸਰੋਤਿਆਂ ਨੇ ਸ਼ਿਰਕਤ ਕੀਤੀ। ਫੋਟੋਗ੍ਰਾਫੀ ਦੇ ਫਰਜ਼ ਗੁਰਪ੍ਰੀਤ ਜਖਵਾਲੀ ਵੱਲੋਂ ਨਿਭਾਏ ਗਏ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ