Sunday, September 22, 2024  

ਪੰਜਾਬ

ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐਮ.ਬੀ.ਬੀ.ਐਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ

September 09, 2024
ਸ੍ਰੀ ਫ਼ਤਹਿਗੜ੍ਹ ਸਾਹਿਬ/9 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅਤਿਵਾਦ  ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਨਿਰਧਾਰਤ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਸੀਟਾਂ ਤਹਿਤ ਏ.ਐਨ. ਮਗਧ ਮੈਡੀਕਲ ਕਾਲਜ਼ ਗਯਾ, ਬਿਹਾਰ ਵਿੱਚ 01 ਸੀਟ, ਗ੍ਰਾਂਟ ਮੈਡੀਕਲ ਕਾਲਜ, ਮੁੰਬਈ,  ਮਹਾਰਾਸ਼ਟਰ ਵਿੱਚ 01 ਸੀਟ ਅਤੇ ਪੰਡਤ ਜਵਾਹਰ ਲਾਲ ਨਹਿਰੂ ਮੈਮੋਰੀਅਲ ਮੈਡੀਕਲ ਕਾਲਜ ਰਾਏਪੁਰ, ਛੱਤੀਗੜ੍ਹ ਵਿਖੇ 02 ਸੀਟਾਂ ਭਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਅਤਿਵਾਦ ਦਾ ਸ਼ਿਕਾਰ ਜਾਂ ਅਤਿਵਾਦ ਦੌਰਾਨ ਅਪੰਗ ਹੋਏ ਵਿਅਕਤੀ ਦਾ ਜੀਵਨ ਸਾਥੀ ਜਾਂ ਬੱਚੇ ਹੋਣੇ ਚਾਹੀਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਂ ਤੇ ਬਾਪ (ਦੋਵੇਂ) ਅਤਿਵਾਦ ਦੌਰਾਨ ਮਾਰੇ ਗਏ ਹੋਣ ਜਾਂ ਜਿਹੜੇ ਬੱਚਿਆਂ ਦੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਲੇ ਅਤਿਵਾਦ ਦੌਰਾਨ ਮਾਰੇ ਗਏ ਹੋਣਗੇ ਜਾਂ ਪਰਿਵਾਰ ਲਈ ਰੋਟੀ ਕਮਾਉਣ ਵਾਲੇ ਇੱਕੋ ਇੱਕ ਵਿਅਕਤੀ ਅਤਿਵਾਦ ਦੌਰਾਨ ਮਾਰੇ ਗਏ ਹੋਣ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ