Sunday, September 22, 2024  

ਪੰਜਾਬ

ਸਿਹਤਮੰਦ ਬੱਚਾ ਪਾਉਣ ਲਈ ਗਰਭਵਤੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ : ਡਾ. ਦਵਿੰਦਰਜੀਤ ਕੌਰ

September 09, 2024
ਸ੍ਰੀ ਫ਼ਤਹਿਗੜ੍ਹ ਸਾਹਿਬ/9 ਸਤੰਬਰ
(ਰਵਿੰਦਰ ਸਿੰਘ ਢੀਂਡਸਾ)

ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਮਨਾਇਆ ਜਾਂਦਾ ਹੈ ਜਿਸ ਤਹਿਤ ਜਿਲੇ ਅੰਦਰਲੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕ ਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ।ਇਨਾ ਕੈਂਪਾਂ ਵਿੱਚ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਜਾਂਦੀ ਹੈ ਅਤੇ ਔਰਤ ਰੋਗਾਂ ਦੇ ਮਾਹਰ ਡਾਕਟਰਾਂ , ਮੈਡੀਕਲ ਸਪੈਸ਼ਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ ਵੱਲੋਂ ਏਐਨਸੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ । ਜਿਲਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ ਦੀ ਅਗਵਾਈ ਹੇਠ ਲਗਾਏ ਲਗਾਏ ਇਸ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਜੇਕਰ ਤੁਸੀਂ ਸਿਹਤਮੰਦ ਬੱਚਾ ਪਾਉਣਾ ਚਾਹੁੰਦੇ ਹੋ ਤਾਂ ਗਰਭਵਤੀ ਔਰਤਾਂ ਦਾ ਗਰਭ ਅਵਸਥਾ ਦੌਰਾਨ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਮੈਡੀਕਲ ਸਹੂਲਤਾਂ ਦੇ ਨਾਲ ਨਾਲ ਉਹਨਾਂ ਦੀ ਖੁਰਾਕ ਦਾ ਵੀ ਧਿਆਨ ਰੱਖਿਆ ਜਾਵੇ। ਉਹਨਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਦਾ ਮੁੱਖ ਮਕਸਦ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਤੇ ਉਚਿਤ ਜਨਮ ਯੋਜਨਾ ਤਿਆਰ ਕਰਨਾ ਹੈ ਕਿਉਂਕਿ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜਰੂਰਤ ਹੁੰਦੀ ਹੈ।ਜ਼ਿਲਾ ਹਸਪਤਾਲ ਦੇ ਮੁਖੀ ਸੀਨੀਅਰ ਮੈਡੀਕਲ ਅਫਸਰ ਡਾ. ਕੇ.ਡੀ. ਸਿੰਘ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਮੈਡੀਕਲ ਜਾਂਚ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚਆਈਵੀ ਟੈਸਟ, ਸ਼ੂਗਰ ਰੋਗ,ਭਾਰ ਤੇ ਹੋਰ ਲੱਛਣਾਂ ਦੀ ਜਾਂਚ ਵੀ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਲਈ ਹਰੀਆਂ ਪੱਤੇਦਾਰ ਸਬਜੀਆਂ, ਫਲ, ਆਓਡੀਨ ਭਰਪੂਰ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਵੀ ਦੱਸਿਆ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜੱਚਾ ਬੱਚਾ ਦੋਨੋਂ ਤੰਦਰੁਸਤ ਰਹਿ ਸਕਣ ਅਤੇ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ।ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ. ਗਗਨ , ਡਾ. ਭੁਪਿੰਦਰ ਸਿੰਘ, ਡੀਪੀਐਮ ਡਾ. ਕਸੀਤਿਜ ਸੀਮਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਅਤੇ ਗਰਭਵਤੀ ਔਰਤਾਂ ਆਦਿ ਹਾਜ਼ਰ ਸਨ ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ