Sunday, September 22, 2024  

ਪੰਜਾਬ

ਭਰਾ ਦਾ ਕਤਲ ਕਰਕੇ ਫਰਾਰ ਹੋਏ ਬਿਹਾਰੀ ਮੂਲ ਦੇ ਵਿਅਕਤੀ ਨੂੰ ਪੁਲਿਸ ਨੇ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਕੀਤਾ ਗ੍ਰਿਫਤਾਰ

September 10, 2024

ਸ੍ਰੀ ਫ਼ਤਹਿਗੜ੍ਹ ਸਾਹਿਬ/10 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਵੱਡੇ ਭਰਾ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਫਰਾਰ ਹੋਏ ਬਿਹਾਰੀ ਮੂਲ ਦੇ ਇੱਕ ਵਿਅਕਤੀ ਨੂੰ 15 ਦਿਨਾਂ ਦੀ ਸਖਤ ਮਿਹਨਤ ਤੋਂ ਬਾਅਦ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਦਿੱਲੀ ਦੇ ਇੱਕ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।ਉਪਰੋਕਤ ਜਾਣਕਾਰੀ ਪੱਤਰਕਾਰਾਂ ਨਾਲ ਆਪਣੇ ਦਫਤਰ ਵਿਖੇ ਗੱਲਬਾਤ ਕਰਦੇ ਹੋਏ ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸਾਂਝੀ ਕੀਤੀ।ਉਨਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 25 ਅਗਸਤ ਨੂੰ ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਇਲਾਕੇ 'ਚ ਕਿਰਾਏ 'ਤੇ ਰਹਿ ਰਹੇ ਮਿੱਲ ਮਜ਼ਦੂਰ ਲਲਨ ਕੁਮਾਰ(36) ਵਾਸੀ ਬਨੀਆ ਭੱਟੀ,ਜ਼ਿਲਾ ਪੂਰਨੀਆ,ਬਿਹਾਰ 'ਤੇ ਉਸਦੇ ਛੋਟਾ ਭਰਾ ਗੌਰਵ ਕੁਮਾਰ ਨੇ ਕਾਤਲਾਨਾ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ਪਹਿਲਾਂ ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਹਸਪਤਾਲ 'ਚ ਤੇ ਫਿਰ ਸੈਕਟਰ 32 ਹਸਪਤਾਲ ਚੰਡੀਗੜ੍ਹ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਲੱਲਨ ਕੁਮਾਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮਕਾਨ ਮਾਲਕ ਦੇ ਬਿਆਨਾਂ 'ਤੇ ਮ੍ਰਿਤਕ ਦੇ ਭਰਾ ਗੌਰਵ ਕੁਮਾਰ ਵਿਰੁੱਧ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਅ/ਧ 103(1) ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਇਸ ਵਾਰਦਾਤ ਨੂੰ ਸੁਲਝਾਉਣ ਲਈ ਐਸ.ਪੀ.(ਡੀ) ਰਕੇਸ਼ ਯਾਦਵ ਅਤੇ ਡੀ.ਐਸ.ਪੀ. ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਐਚ.ਓ. ਥਾਣਾ ਮੰਡੀ ਗੋਬਿੰਦਗੜ੍ਹ ਇੰਸਪੈਕਟਰ ਅਰਸ਼ਦੀਪ ਸ਼ਰਮਾ ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।ਉਕਤ ਟੀਮਾਂ ਵੱਲੋਂ ਗੌਰਵ ਕੁਮਾਰ ਨੂੰ ਕਾਬੂ ਕਰਨ ਲਈ ਬਿਹਾਰ ਵਿਖੇ ਉਸਦੇ ਜੱਦੀ ਪਿੰਡ ਅਤੇ ਸਹੁਰੇ ਪਿੰਡ ਸਣੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਪਰ ਗੌਰਵ ਕੁਮਾਰ ਪੁਲਿਸ ਦੀ ਗ੍ਰਿਫਤ ਤੋਂ ਬਚਦਾ ਰਿਹਾ।ਮਾਮਲੇ ਦੀ ਟੈਕਨੀਕਲ ਢੰਗ ਨਾਲ ਤਫਤੀਸ਼ ਅੱਗੇ ਵਧਾਉਂਦੇ ਬੀਤੇ ਕੱਲ ਐਸ.ਐਚ.ਓ. ਇੰਸਪੈਕਟਰ ਅਰਸ਼ਦੀਪ ਸ਼ਰਮਾ ਦੀ ਅਗਵਾਈ ਵਾਲੀ ਟੀਮ ਵੱਲੋਂ ਗੌਰਵ ਕੁਮਾਰ ਨੂੰ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ ਤੋਂ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਰੇਲਗੱਡੀ ਰਾਹੀਂ ਬਿਹਾਰ ਵੱਲ ਜਾਣ ਦੀ ਤਾਕ ਵਿੱਚ ਬੈਠਾ ਸੀ।ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਦੋਵਾਂ ਭਰਾਵਾਂ ਦਾ ਬਿਹਾਰ ਵਿਖੇ ਜੱਦੀ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਸ 'ਚ ਮਾਮੂਲੀ ਵਿਵਾਦ ਸੀ ਤੇ 25 ਅਗਸਤ ਨੂੰ ਜਦੋਂ ਦੋਵਾਂ ਦੀ ਸ਼ਰਾਬ ਪੀਤੀ ਹੋਈ ਸੀ ਤਾਂ ਗੌਰਵ ਨੇ ਆਪਣੇ ਭਰਾ ਲੱਲਨ ਦੇ ਸਿਰ ਅਤੇ ਸਰੀਰ ਦੇ ਵੱਖ- ਵੱਖ ਹਿੱਸਿਆਂ 'ਤੇ ਰੋਟੀ ਪਕਾਉਣ ਵਾਲੇ ਤਿੱਖੇ ਤਵੇ ਨਾਲ ਕਈ ਵਾਰ ਕੀਤੇ ਜਿਸ ਕਾਰਨ ਲੱਲਨ ਕੁਮਾਰ ਦੀ ਮੌਤ ਹੋ ਗਈ।ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰਵੇਾਲ ਨੇ ਐਸ.ਐਚ.ਓ. ਅਰਸ਼ਦੀਪ ਸ਼ਰਮਾ ਦੀ ਅਗਵਾਈ ਵਾਲੀ ਟੀਮ ਦੀ ਉਚੇਚੇ ਤੌਰ ਤੇ ਸ਼ਲਾਘਾ ਕੀਤੀ ਜਿਨਾਂ ਨੇ ਕਾਤਲ ਨੂੰ ਕਾਬੂ ਕਰਨ ਲਈ ਦਿਨ ਰਾਤ ਕੰਮ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ