ਉੱਤਰਾਖੰਡ, 10 ਸਤੰਬਰ
ਉੱਤਰਾਖੰਡ 'ਚ ਬਾਬਾ ਕੇਦਾਰਨਾਥ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ 'ਤੇ ਪਹਾੜੀ ਤੋਂ ਮਲਬਾ ਅਤੇ ਪੱਥਰ ਡਿੱਗ ਗਏ, ਜਿਸ ਕਾਰਨ 5 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 3 ਸ਼ਰਧਾਲੂ ਜ਼ਖਮੀ ਹੋ ਗਏ।
ਮਲਬੇ ਹੇਠ ਦੱਬਣ ਕਾਰਨ ਇਕ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਬਚਾਅ ਦਲ ਵੱਲੋਂ ਜ਼ਮੀਨ ਖਿਸਕਣ ਵਾਲੇ ਇਲਾਕੇ ਵਿੱਚ ਬਚਾਅ ਕਾਰਜ ਜਾਰੀ ਹੈ।