Wednesday, January 15, 2025  

ਪੰਜਾਬ

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਅਧਿਆਪਕ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

September 10, 2024

ਵਿਪਨ ਗਰੋਵਰ
ਫਤਹਿਗੜ੍ਹ ਪੰਜਤੂਰ (ਮੋਗਾ)/ 10 ਸਤੰਬਰ :

ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜ਼ਤੂਰ (ਮੋਗਾ) ਦੇ ਅਧਿਆਪਕ ਮਿਸ ਮਨੀਸ਼ਾ ਸ਼ਰਮਾਂ, ਮਿਸ ਕਰਮਜੀਤ ਕੌਰ ਅਤੇ ਸ਼੍ਰੀਮਤੀ ਸਰਮੀਤ ਕੌਰ ਨੂੰ ਬੀਤੇ ਦਿਨੀ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਅਤੇ ਮੋਗਾ ਸਹੋਦਿਆ ਵੱਲੋਂ ਬੈਸਟ ਟੀਚਰ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ ਇਸ ਸਮੇਂ ਮੁੱਖ ਮਹਿਮਾਨ ਦੇ ਤੌਰ ਤੇ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ ਚਾਂਸਲਰ ਸਰਦਾਰ ਚਰਨਜੀਤ ਸਿੰਘ ਚੰਨੀ,ਵਾਈਸ ਚਾਂਸਲਰ ਅਭਿਸ਼ੇਕ ਤਿ੍ਰਪਾਠੀ, ਮੈਡਮ ਮਾਲਵਿਕਾ ਸੂਦ ਸੱਚਰ ਬੀ.ਬੀ.ਐੱਸ ਗਰੁੱਪ ਮੋਗਾ ਦੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਵਿਸ਼ੇਸ਼ ਤੌਰ ਤੇ ਪਹੁੰਚੇ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ, ਐੱਮ. ਡੀ. ਸ਼੍ਰੀਮਤੀ ਰਣਜੀਤ ਕੌਰ ਸੰਧੂ, ਪਿ੍ਰੰਸੀਪਲ ਅਮਰਦੀਪ ਸਿੰਘ ਅਤੇ ਪ੍ਰਾਇਮਰੀ ਕੋਆਰਡੀਨੇਟਰ ਸ਼੍ਰੀਮਤੀ ਰਾਜੀ ਅਮਰ ਨੇ ਸਕੂਲ ਅਧਿਆਪਕਾ ਮਿਸ ਮਨੀਸ਼ਾ ਸ਼ਰਮਾਂ, ਮਿਸ ਕਰਮਜੀਤ ਕੌਰ ਅਤੇ ਸ਼੍ਰੀਮਤੀ ਸਰਮੀਤ ਕੌਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹਨਾਂ ਨੂੰ ਇਹ ਐਵਾਰਡ ਮਿਲਣਾ ਸਕੂਲ ਲਈ ਅਤੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਹ ਐਵਾਰਡ ਅਧਿਆਪਕਾਂ ਲਈ ਪ੍ਰੇਰਨਾ ਸਰੋਤ ਦਾ ਕੰਮ ਕਰਦੇ ਹਨ ਅਤੇ ਉਨਾਂ ਆਸ ਕੀਤੀ ਕਿ ਸਕੂਲ ਦੇ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੀ ਇਸੇ ਤਰ੍ਹਾਂ ਹੀ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਸਮੇਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਚਿਹਰੇ ਖੁਸ਼ੀ ਨਾਲ ਝੂਮ ਰਹੇ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ