Wednesday, January 15, 2025  

ਪੰਜਾਬ

ਪੁਲੀਸ ਨੇ ਲੁੱਟ ਖੋਹ ਦੇ 3 ਮੋਟਰਸਾਈਕਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਕੀਤਾ ਕਾਬੂ ਮੁਲਜ਼ਮਾਂ ਕੋਲੋਂ 7 ਮੋਬਾਇਲ ਵੀ ਬਰਾਮਦ

September 10, 2024

ਸ੍ਰੀ ਚਮਕੌਰ ਸਾਹਿਬ (ਕੁਲਦੀਪ ਸਿੰਘ ਓਇੰਦ)10 ਸਤੰਬਰ

ਜਿਲਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਲੁੱਟਾਂ ਖੋਹਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਚਮਕੌਰ ਸਾਹਿਬ ਪੁਲੀਸ ਨੇ ਡੀਐਸਪੀ ਮਨਜੀਤ ਸਿੰਘ ਔਲਖ ਦੀ ਦੇਖ ਰੇਖ ਹੇਠ ਅਤੇ ਥਾਣਾ ਮੁਖੀ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਚਾਰ ਨੌਜਵਾਨਾਂ ਨੂੰ ਲੁੱਟ ਖੋਹ ਦੇ 3 ਮੋਟਰਸਾਈਕਲਾਂ ਅਤੇ ਅੱਧੀ ਦਰਜਨ ਤੋਂ ਵੱਧ ਮੋਬਾਇਲ ਫੋਨਾਂ ਸਮੇਤ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਏਐਸਆਈ ਸੁਰਿੰਦਰ ਸਿੰਘ ਇੱਥੇ ਗਾਂਧੀ ਚੌਂਕ ਵਿਖੇ ਨਾਕਾਬੰਦੀ ਤੇ ਮੌਜੂਦ ਸੀ, ਜਿੱਥੇ ਮੁਖਬਰ ਖਾਸ ਵਲੋਂ ਇਤਲਾਹ ਦਿੱਤੀ ਗਈ ਕਿ ਇੱਥੋ ਦੇ ਅਵਤਾਰ ਸਿੰਘ ਪੁੱਤਰ ਮਨਜੀਤ ਸਿੰਘ ਨਿਵਾਸੀ ਮਹੱਲਾ ਰਾਈਵਾੜਾ ਅਤੇ ਦਮਨਜੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਪਿੰਡ ਮੰਡੇਰਾ ( ਫਤਿਹਗੜ੍ਹ ਸਾਹਿਬ ) ਚੋਰੀ ਦੇ ਮੋਟਰਸਾਈਕਲ ਉੱਤੇਰੂਪਨਗਰ ਵਲੋਂ ਆ ਰਹੇ ਹਨ, ਜਿਸ ਤੇ ਏਐਸਆਈ ਸੁਰਿੰਦਰ ਸਿੰਘ ਵਲੋਂ ਦੋਨੋਂ ਮੁਲਜ਼ਮਾਂ ਨੂੰ ਪੁਲੀਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਬੀਐਨਐਸ ਦੀ ਧਾਰਾ 303 (2) ਅਧੀਨ ਕੇਸ ਦਰਜ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਗਈ , ਜਿਨ੍ਹਾਂ ਪੁੱਛਗਿੱਛ ਦੌਰਾਨ ਆਪਣੇ ਹੋਰ ਸਾਥੀਆਂ ਅਜੇਦੀਪ ਸਿੰਘ ਪਿੰਡ ਵੇਈਪੇਈ ਅਤੇ ਹਰਪ੍ਰੀਤ ਸਿੰਘ ਪਿੰਡ ਮੁੰਡਾ ਦੋਨੋਂ ਜਿਲ੍ਹਾ ਤਰਨਤਾਰਨ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨ ਉਪਰੰਤ ਉਨ੍ਹਾਂ ਕੋਲੋਂ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ 3 ਮੋਟਰਸਾਈਕਲ ਅਤੇ 7 ਮੋਬਾਇਲ ਫੋਨ ਅਤੇ 2 ਤਲਵਾਰਾਂ ਬਰਾਮਦ ਕੀਤੀਆਂ ਗਈਆਂ, ਜਿਨਾਂ ਦੀ ਮਦਦ ਨਾਲ ਮੁਲਜ਼ਮ ਰਾਹਗੀਰਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਕੋਲੋਂ ਮੋਬਾਇਲ ਫੋਨ ਖੋਹ ਲੈਂਦੇ ਸਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਉਪਰੋਕਤ ਚਾਰੋ ਮੁਲਜ਼ਮਾਂ ਵਿਰੁੱਧ ਅਗਲੇਰੀ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ