Sunday, September 22, 2024  

ਪੰਜਾਬ

ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ:ਡਿਪਟੀ ਕਮਿਸ਼ਨਰ

September 10, 2024

ਹਰਪ੍ਰੀਤ ਐੱਸ.
ਫਰੀਦਕੋਟ 9 ਸਤੰਬਰ :

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡ ਰਹੀ, ਉੱਥੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਪੱਕਾ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਅਤੇ ਉਨ੍ਹਾਂ ਨੂੰ ਤਣਾਅ ਮੁਕਤ ਕਰਨ ਦੇ ਮਕਸਦ ਨਾਲ ਮਨੋਰੰਜਨ ਵਾਲਾ ਮਾਹੋਲ ਦੇਣ ਲਈ ਮਗਨਰੇਗਾ ਅਧੀਨ 06 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਬੱਚਿਆਂ ਨੂੰ ਸਕੂਲ ਦੇ ਵਿੱਚ ਪੜ੍ਹਾਈ ਦੇ ਗਿਆਨ ਦੇ ਨਾਲ ਨਾਲ ਉਨ੍ਹਾਂ ਦੀ ਸਰੀਰਕ ਸਿਹਤ ਤੰਦਰੁਸਤ ਹੋਵੇਗੀ। ਇਸ ਪਾਰਕ ਦੇ ਬਣਨ ਨਾਲ ਹੁਣ ਬੱਚੇ ਪਾਰਕ ਵਿੱਚ ਬੈਠ ਕੇ ਖਾਣਾ ਖਾਂਦੇ ਹਨ ਅਤੇ ਖੇਡਾਂ ਖੇਡਦੇ ਹਨ, ਜਿਸ ਨਾਲ ਉਨ੍ਹਾਂ ਦਾ ਮਾਨਸਿਕ ਵਿਕਾਸ ਤੇ ਸਰੀਰਕ ਵਿਕਾਸ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਅਜਿਹੇ ਕਾਰਜ ਜਿਲ੍ਹੇ ਵਿੱਚ ਲਗਾਤਾਰ ਜਾਰੀ ਰਹਿਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ