Wednesday, January 15, 2025  

ਪੰਜਾਬ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

September 10, 2024

ਤਪਾ ਮੰਡੀ,10 ਸਤੰਬਰ (ਯਾਦਵਿੰਦਰ ਸਿੰਘ ਤਪਾ)

ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਜਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ ਦੇ ਸਕੂਲ ਇੰਚਾਰਜ ਤਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਦੀਆਂ ਵੱਖ-ਵੱਖ ਟੀਮਾਂ ਨੇ ਹਿੱਸਾ ਲਿਆ। ਇਨ੍ਹਾਂ ਟੀਮਾਂ ਦੀ ਅਗਵਾਈ ਕਰਨ ਵਾਲੇ ਅਧਿਆਪਕ ਡੀ.ਪੀ.ਈ ਕਮਲਦੀਪ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਅੰਡਰ -19 ਦੇ ਵਿਦਿਆਰਥੀਆਂ ਨੇ ਕ੍ਰਿਕਟ ਟੂਰਨਾਮੈਂਟ ਵਿਚੋਂ ਪਹਿਲਾਂ ਸਥਾਨ ਹਾਸਲ ਕਰ ਕੇ ਇਲਾਕੇ ਅਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਜਿਸ ਤੇ ਸਕੂਲ ਇੰਚਾਰਜ ਤਲਵਿੰਦਰ ਸਿੰਘ ਨੇ ਆਪਣੇ ਸਮੁੱਚੇ ਸਟਾਫ ਸਮੇਤ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਡੀ.ਪੀ.ਈ ਕਮਲਦੀਪ ਸ਼ਰਮਾ ਨੂੰ ਮੁਬਾਰਕਬਾਦ ਦਿੱਤੀ। ਸਕੂਲ ਇੰਚਾਰਜ ਤਲਵਿੰਦਰ ਸਿੰਘ ਨੇ ਕਿਹਾ ਕਿ ਇਹ ਉਪਾਧੀ ਕੋਚ ਕਮਲਜੀਤ ਸ਼ਰਮਾ ਦੇ ਯਤਨਾਂ ਸਦਕਾ ਸੰਭਵ ਹੋਈ ਹੈ। ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਖੇਡਾਂ ਵਿਚੋਂ ਪੁਜੀਸ਼ਨ ਹਾਸਲ ਕਰਨ ਤੇ ਮੈਡਲ ਨਾਲ ਸਨਮਾਨਿਤ ਕਰਨ ਮੌਕੇ ਹਾਜ਼ਰ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ 

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ