Sunday, September 22, 2024  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ

September 11, 2024

ਸ੍ਰੀ ਫ਼ਤਹਿਗੜ੍ਹ ਸਾਹਿਬ/11 ਸਤੰਬਰ :
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਨਵੇਂ ਵਿਦਿਆਰਥੀਆਂ ਦੀ ਆਮਦ ਅਤੇ ਨਵੇਂ ਸੈਸ਼ਨ ਲਈ ਪ੍ਰਮਾਤਮਾ  ਦਾ ਆਸ਼ੀਰਵਾਦ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਹ ਸਮਾਗਮ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸੀ। ਇਸ ਮੌਕੇ ਡਾ: ਜ਼ੋਰਾ ਸਿੰਘ ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ, ਡਾ: ਤਜਿੰਦਰ ਕੌਰ ਪ੍ਰੋ-ਚਾਂਸਲਰ, ਪ੍ਰੈਜ਼ੀਡੈਂਟ ਡਾ: ਸੰਦੀਪ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਡਾ: ਹਰਸ਼ ਸਦਾਵਰਤੀ ਹਾਜ਼ਰ ਸਨ।ਇਸ ਮੌਕੇ ਡਾ: ਅਰਸ਼ਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਜਿਹਨਾਂ ਵਿੱਚ ਨੇਤਰਹੀਣ ਬੀਬੀ ਲਵਪ੍ਰੀਤ ਕੌਰ ਦਾ ਜਥਾ ਵੀ ਸ਼ਾਮਿਲ ਸੀ ਨੇ ਆਪਣੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਜੁੜੀ ਸੰਗਤ ਨਾਲ ਚਾਂਸਲਰ ਡਾ. ਜ਼ੋਰਾ ਸਿੰਘ ਨੇ ਰੋਜ਼ਾਨਾ ਗੁਰਬਾਣੀ ਸਿਮਰਨ ਜਪਣ ਦੀ ਮਹੱਤਤਾ ਦੇ ਵਿਸ਼ੇ ਤੇ ਸਾਂਝ ਪਾਉਂਦੇ ਹੋਏ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ 'ਸਰਬੱਤ ਦਾ ਭਲਾ' ਦੇ ਸੰਦੇਸ਼ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਦੇ ਦਰ ਤੇ ਸੱਚੇ ਅਤੇ ਨੇਕ ਇਰਾਦੇ ਨਾਲ ਕੀਤੀ ਗਈ ਅਰਦਾਸ ਕਦੇ ਵੀ ਅਸਫਲ ਨਹੀਂ ਹੁੰਦੀ। ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ.ਤਜਿੰਦਰ ਕੌਰ ਨੇ ਵੀ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਅਜੋਕੇ ਜੀਵਨ ਵਿੱਚ ਗੁਰਬਾਣੀ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਨੇ ਸਮੁੱਚੀ ਮਾਨਵਤਾ ਨੂੰ ਅਕਾਲ ਪੁਰਖ ਦੇ ਭਾਣੇ ਵਿੱਚ ਰਹਿ ਕੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰੂਆਂ ਦੀ ਬਾਣੀ ਸਾਨੂੰ ਜੀਵਨ ਵਿੱਚ ਸਹੀ ਰਾਹ ਚੁਣਨ ਦੀ ਸੇਧ ਦਿੰਦੀ ਹੈ। ਇਸ ਮੌਕੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਡਾ. ਰਾਜੀਵ ਪ੍ਰੋ-ਵਾਈਸ ਚਾਂਸਲਰ,ਡਾ. ਸੁਰਜੀਤ ਕੌਰ ਪਥੇਜਾ, ਫੈਕਲਟੀ, ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਮੌਜ਼ੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ