Tuesday, November 26, 2024  

ਪੰਜਾਬ

ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਚਲਾ ਬਲੱਡ ਬੈਂਕ ਬੰਦ ਹੋਣ ਦੀ ਨੌਬਤ ਨਹੀਂ ਆਵੇਗੀ : ਸਪੀਕਰ ਸੰਧਵਾਂ

September 11, 2024

ਰੋਮੀ ਕਪੂਰ/ ਸੁਰਿੰਦਰ ਦਮਦਮੀ
ਕੋਟਕਪੂਰਾ, 11 ਸਤੰਬਰ :

ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ, ਨਾ ਕਿਸੇ ਨੂੰ ਮੁਸ਼ਕਿਲ ਆਉਣ ਦਿੱਤੀ ਜਾਵੇਗੀ ਤੇ ਨਾ ਹੀ ਮਰਨ ਵਰਤ ਰੱਖਣ ਦੀ ਨੌਬਤ ਆਵੇਗੀ। ਉੱਘੇ ਸਮਾਜਸੇਵੀ ਡਾ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਪੀਬੀਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਦੀ ਅਗਵਾਈ ਵਾਲੇ ਵਫਦ ਤੋਂ ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪੀਬੀਜੀ ਵੈਲਫੇਅਰ ਕਲੱਬ ਨੇ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਜੋ ਸੇਵਾਵਾਂ ਨਿਭਾਈਆਂ ਹਨ, ਉਹਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿਕਰਯੋਗ ਹੈ ਕਿ ਕੋਟਕਪੂਰੇ ਵਾਲਾ ਬਲੱਡ ਬੈਂਕ ਬੰਦ ਹੋਣ ਦੀ ਸੂਰਤ ਵਿੱਚ ਰਾਜੀਵ ਮਲਿਕ ਦੀ ਅਗਵਾਈ ਵਾਲੇ ਵਫਦ ਨੇ ਸਿਵਲ ਹਸਪਤਾਲ ਦੇ ਮੂਹਰੇ ਮਰਨ ਵਰਤ ’ਤੇ ਬੈਠਣ ਦਾ ਫੈਸਲਾ ਕਰ ਲਿਆ ਸੀ, ਜਿਸ ਪ੍ਰਤੀ ਸਪੀਕਰ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਇਸ ਤਰਾਂ ਦੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਕਲੱਬ ਦੇ ਪ੍ਰਧਾਨ ਤੋਂ ਇਲਾਵਾ ਬਲਜੀਤ ਸਿੰਘ ਖੀਵਾ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਨਰਿੰਦਰ ਬੈੜ, ਗੌਰਵ ਗਲਹੋਤਰਾ, ਲੈਕਚਰਾਰ ਉਦੇ ਰੰਦੇਵ, ਅਮਨ ਗੁਲਾਟੀ, ਰਵੀ ਅਰੋੜਾ, ਗੁਰਪ੍ਰੀਤ ਸਿੰਘ ਆਦਿ ਅਹੁਦੇਦਾਰਾਂ ਨੇ ਸਪੀਕਰ ਸੰਧਵਾਂ ਨੂੰ ਦੱਸਿਆ ਕਿ ਖੂਨਦਾਨ ਦੇ ਮਾਮਲੇ ਵਿੱਚ ਪੀਬੀਜੀ ਵੈਲਫੇਅਰ ਕਲੱਬ ਕੋਲ ਇਲਾਕੇ ਦੇ ਪੰਜਾਬ ਭਰ ਤੋਂ ਜਿਆਦਾ ਡੋਨਰ (ਦਾਨੀ ਸੱਜਣ) ਹਨ, ਜੋ ਲੋੜ ਪੈਣ ’ਤੇ ਕਿਸੇ ਦੀ ਜਾਨ ਬਚਾਉਣ ਲਈ 24 ਘੰਟੇ ਤਤਪਰ ਰਹਿੰਦੇ ਹਨ। ਸਪੀਕਰ ਸੰਧਵਾਂ ਨੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨਾਲ ਫੋਨ ’ਤੇ ਗੱਲਬਾਤ ਕਰਕੇ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਬਲੱਡ ਬੈਂਕ ਵਿੱਚ ਤੁਰੰਤ ਬੀ.ਟੀ.ਓ. ਦੀ ਤਾਇਨਤੀ ਕਰਨ ਦੀ ਹਦਾਇਤ ਕੀਤੀ। ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਿਸੇ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ