ਫਿਰੋਜ਼ਪੁਰ 11 ਸਤੰਬਰ (ਜਸਪਾਲ ਸਿੰਘ)
ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਵੱਲੋਂ ਦਿੱਤੇ ਗਏ ਨੋਟਿਸ ਅਨੁਸਾਰ ਬਿਜਲੀ ਕਰਮਚਾਰੀਆਂ ਵੱਲੋਂ 10, 11 ਅਤੇ 12 ਸਤੰਬਰ 2024 ਤੱਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਾਰੇ ਸਾਥੀ ਸਮੂਹਿਕ ਛੁੱਟੀ ਤੇ ਜਾ ਰਹੇ ਹਨ। ਅੱਜ ਦੇ ਧਰਨੇ ਦੀ ਪ੍ਰਧਾਨਗੀ ਸਾਥੀ ਕੁਲਵੰਤ ਸਿੰਘ ਨੇ ਕੀਤੀ ਅੱਜ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂ ਸਾਥੀ ਸਰਕਲ ਪ੍ਰਧਾਨ ਅਸ਼ਵਨੀ ਕੁਮਾਰ, ਸਰਕਲ ਆਗੂ ਕੁਲਵੰਤ ਸਿੰਘ, ਅਮੋਲਕ ਸਿੰਘ , ਰਾਕੇਸ਼ ਸੈਣੀ, ਕੁਲਵੰਤ ਸਿੰਘ, ਰਵੀ ਸ਼ਰਮਾ ਬਾਜੀਦਪੁਰ, ਤਰਲੋਚਨ ਸਿੰਘ, ਅਮੋਲਕ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਰਜਿੰਦਰ ਸ਼ਰਮਾ, ਜਗਸੀਰ ਸਿੰਘ, ਰਾਮ ਲੁਭਾਇਆ ਆਦਿ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਾਰ-ਵਾਰ ਮੰਗਾਂ ਨੂੰ ਮੰਨ ਕੇ ਵਾਅਦਾ ਖਿਲਾਫੀ ਕਰ ਰਹੀ ਜਿਸ ਦੇ ਰੋਸ ਵੱਜੋਂ ਸਮੁੱਚਾ ਬਿਜਲੀ ਕਾਮਾ ਸਮੂਹਿਕ ਛੁੱਟੀ ਤੇ ਜਾ ਕੇ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ l ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਟਾਲ ਮਟੋਲ ਕੀਤਾ ਜਾ ਰਿਹਾ ਹੈ। ਜਿਸ ਦਾ ਬਿਜਲੀ ਮੁਲਾਜ਼ਮਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜੇਕਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਨੇ ਮੀਟਿੰਗ ਦੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਨਾ ਕੀਤੀਆਂ ਤਾਂ ਬਿਜਲੀ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ, ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਾਮ ਦੀ ਮੈਨੇਜਮੈਂਟ ਦੀ ਹੋਵੇਗੀ। ਅੱਜ ਦੇ ਇਸ ਰੋਸ ਧਰਨੇ ਨੂੰ ਸੀਐੱਚਬੀ ਕਾਮਿਆਂ ਦੇ ਆਗੂ ਵਿਸ਼ਾਲ ਤੇਜੀ ਨੇ ਸੰਬੋਧਨ ਕਰਦੇ ਹੋ ਕਿਹਾ ਕਿ ਨਿਗੂਣੀ ਤਨਖਾਹ ਤੇ ਕੰਮ ਕਰਦੇ ਹੋਏ ਰੋਜ਼ਾਨਾ ਉਹਨਾਂ ਦੇ ਸਾਥੀਆਂ ਨਾਲ ਹਾਦਸੇ ਵਾਪਰ ਰਹੇ ਹਨ ਪਰ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ ਉਹਨਾਂ ਨੇ ਕਿਹਾ ਕਿ ਕੱਚੇ ਕਾਮਿਆਂ ਨੂੰ ਜੇਕਰ ਪੱਕਾ ਨਾ ਕੀਤਾ ਤਾਂ ਭਗਵੰਤ ਮਾਨ ਦੀ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ l ਪੈਨਸ਼ਨਰਜ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਸਾਥੀ ਸੁਰਿੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ l