Wednesday, January 15, 2025  

ਪੰਜਾਬ

450 ਸਾਲਾਂ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਪਿੰਡ ਵੈਰੋਵਾਲ ਬਾਵਿਆਂ ਤੋ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

September 11, 2024

ਤਰਨਤਾਰਨ 11 ਸਤੰਬਰ (ਸੁਖਵਿੰਦਰ ਸਹੋਤਾ )

ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ 450 ਸਾਲਾਂ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਪਿੰਡ ਵੈਰੋਵਾਲ ਬਾਵਿਆਂ ਦੀ ਸਮੁੱਚੀ ਸੰਗਤ ਦੇ ਸਹਿਯੋਗ ਸਦਕਾ ਗੁਰਦੁਆਰਾ ਬਾਬਾ ਮਾਣਕ ਚੰਦ ਜੀ ਦੇ ਅਸਥਾਨ ਤੋ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸੁੰਦਰ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਨੇ ਟਰੈਕਟਰ ਟਰਾਲੀਆਂ, ਗੱਡੀਆਂ, ਮੋਟਰਸਾਈਕਲ ਰਾਹੀਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ । ਇਸ ਮੌਕੇ ਸੰਗਤਾਂ ਸ਼ਬਦ ਕੀਰਤਨ ਦਾ ਹਰ ਜਸ ਗਾਇਨ ਕਰਦੀਆਂ ਹੋਈਆਂ ਕਾਫਲੇ ਦੇ ਰੂਪ ਵਿੱਚ ਨਗਰ ਕੀਰਤਨ ਪਿੰਡ ਵੈਰੋਵਾਲ ਬਾਵਿਆਂ ਤੋ ਅਰੰਭ ਹੋ ਕੇ ਆਲਮਪੁਰ, ਸ੍ਰੀ ਖਡੂਰ ਸਾਹਿਬ,ਹੋਠੀਆ, ਪਿੰਡੀਆ ਆਦਿ ਪਿੰਡਾਂ ਤੋ ਦੀ ਹੁੰਦਾ ਹੋਇਆ ਗੁਰਦੁਆਰਾ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸੰਪੰਨ ਹੋਇਆ। ਜਿਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਸੇਵਾਦਾਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜਾ ਪਿਆਰਿਆਂ ਦਾ ਅਦਬ ਸਤਿਕਾਰ ਕੀਤਾ ਗਿਆ । ਦੇਰ ਸ਼ਾਮ ਸੰਗਤਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਗੁਰੂ ਸਾਹਿਬ ਜੀ ਸ਼ੁਕਰਾਨਾ ਕਰਦੀਆਂ ਹੋਈਆਂ ਖੁਸ਼ੀ ਖੁਸ਼ੀ ਵਾਪਸ ਆਪਣੇ ਘਰਾਂ ਨੂੰ ਪਰਤ ਆਈਆ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਜਸ਼ਨਾਂ ਨਾਲ ਮਨਾਇਆ ਗਿਆ ਮਾਘੀ ਦਾ ਤਿਉਹਾਰ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ