Saturday, September 21, 2024  

ਪੰਜਾਬ

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਦਰਬਾਰ ਸਾਹਿਬ ਨੂੰ ਖੁੱਲਾ ਕਰਨ ਲਈ ਕਾਰ ਸੇਵਾ ਸ਼ੁਰੂ

September 11, 2024

ਹਿਮਸ਼ਿਖਾ
ਕੁਰੂਕਸ਼ੇਤਰ, 11 ਸਤੰਬਰ।

ਧਰਮਨਗਰੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਦਰਬਾਰ ਸਾਹਿਬ ਨੂੰ ਹੋਰ ਖੁੱਲਾ ਕਰਨ ਲਈ ਬੁੱਧਵਾਰ ਨੂੰ ਕਾਰ ਸੇਵਾ ਸ਼ੁਰੂ ਕੀਤੀ ਗਈ। ਕਾਰ ਸੇਵਾ ਲਈ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਬੁਲਾਰੇ ਕਵਲਜੀਤ ਸਿੰਘ ਅਜਰਾਣਾ, ਕਾਰਜਕਾਰਨੀ ਕਮੇਟੀ ਮੈਂਬਰ ਹਰਵਿੰਦਰ ਸਿੰਘ ਬਿੰਦੂ, ਪਰਮਜੀਤ ਸਿੰਘ ਮੱਕੜ, ਬਾਬਾ ਸ਼ੁਬੇਗ ਸਿੰਘ ਕਾਰ ਸੇਵਾ ਵਾਲੇ, ਅਮੀਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ। ਸਭ ਤੋਂ ਪਹਿਲਾਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ, ਉਪਰੰਤ ਕਾਰ ਸੇਵਾ ਲਈ ਟੱਪਾ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਜਿਸ ਸਥਾਨ 'ਤੇ ਇਹ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ, ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਹੈ ਅਤੇ ਇੱਥੇ ਸਥਾਪਿਤ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਨੂੰ ਵੱਡਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਮੰਗ ਨੂੰ ਪੂਰਾ ਕਰਨ ਲਈ ਹੁਣ ਬਾਬਾ ਸ਼ੁਬੇਗ ਸਿੰਘ ਕਾਰ ਸੇਵਾ ਵਾਲਿਆਂ ਨੂੰ ਦਰਬਾਰ ਸਾਹਿਬ ਨੂੰ ਹੋਰ ਖੁੱਲਾ ਬਣਾਉਣ ਦੀ ਸੇਵਾ ਸੌਂਪੀ ਗਈ ਹੈ। ਬੁਲਾਰੇ ਕਵਲਜੀਤ ਸਿੰਘ ਅਜਰਾਣਾ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਮੰਗ ਸੀ ਕਿ ਗੁਰਦੁਆਰਾ ਸ਼੍ਰੀ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਦੇ ਦਰਬਾਰ ਸਾਹਿਬ ਦਾ ਹੋਰ ਵਿਸਥਾਰ ਕੀਤਾ ਜਾਵੇ, ਜਿਸ ਨੂੰ ਪੂਰਾ ਕਰਨ ਲਈ ਹੁਣ ਇਸ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਬਾਬਾ ਸ਼ੁਬੇਗ ਸਿੰਘ ਕਾਰ ਸੇਵਾ ਵਾਲੇ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕਾਰਜਕਾਰੀ ਕਮੇਟੀ ਮੈਂਬਰ ਹਰਵਿੰਦਰ ਸਿੰਘ ਬਿੰਦੂ, ਪਰਮਜੀਤ ਸਿੰਘ ਮੱਕੜ, ਅਮੀਰ ਸਿੰਘ, ਨਰਿੰਦਰ ਸਿੰਘ, ਮੈਨੇਜਰ ਹਰਮੀਤ ਸਿੰਘ ਅਤੇ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਇਸ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸ਼ੁਬੇਗ ਸਿੰਘ ਕਈ ਗੁਰਦੁਆਰਾ ਸਾਹਿਬਾਨ ਵਿੱਚ ਉਸਾਰੀ ਕਾਰਜਾਂ ਦੀ ਕਾਰ ਸੇਵਾ ਕਰ ਰਹੇ ਹਨ ਅਤੇ ਪਿਛਲੇ ਕਾਫੀ ਸਮੇਂ ਤੋਂ ਕਾਰ ਸੇਵਾ ਵਿੱਚ ਲੱਗੇ ਹੋਏ ਹਨ। ਇਹ ਕਾਰ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ। ਉਨ੍ਹਾਂ ਸੰਗਤ ਨੂੰ ਬਾਬਾ ਸ਼ੁਬੇਗ ਸਿੰਘ ਦੀ ਕਾਰ ਸੇਵਾ ਲਈ ਵੱਧ ਤੋਂ ਵੱਧ ਮਾਲੀ ਸਹਿਯੋਗ ਦੇਣ ਦੀ ਅਪੀਲ ਕੀਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਪੰਜਾਬ: BSF, ਪੰਜਾਬ ਪੁਲਿਸ ਨੇ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਹੱਦ ਨੇੜੇ 2.8 ਕਿਲੋ ਹੈਰੋਇਨ ਬਰਾਮਦ

ਪੰਜਾਬ: BSF, ਪੰਜਾਬ ਪੁਲਿਸ ਨੇ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਹੱਦ ਨੇੜੇ 2.8 ਕਿਲੋ ਹੈਰੋਇਨ ਬਰਾਮਦ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ