Saturday, September 21, 2024  

ਪੰਜਾਬ

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

September 11, 2024

ਚੰਡੀਗੜ੍ਹ, 11 ਸਤੰਬਰ, 2024 -

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ’ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਪੰਜਾਬ: BSF, ਪੰਜਾਬ ਪੁਲਿਸ ਨੇ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਹੱਦ ਨੇੜੇ 2.8 ਕਿਲੋ ਹੈਰੋਇਨ ਬਰਾਮਦ

ਪੰਜਾਬ: BSF, ਪੰਜਾਬ ਪੁਲਿਸ ਨੇ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਹੱਦ ਨੇੜੇ 2.8 ਕਿਲੋ ਹੈਰੋਇਨ ਬਰਾਮਦ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ