Saturday, September 21, 2024  

ਪੰਜਾਬ

ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ - ਆਪ

September 12, 2024

ਚੰਡੀਗੜ੍ਹ, 12 ਸਤੰਬਰ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ‘ਤੇ ਸਵਾਲ ਖੜ੍ਹੇ ਕੀਤੇ ਹਨ।  'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਈਡੀ ਰਾਹੀਂ ਜਾਂਚ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨਾਲ ਚੰਗੇ ਸਬੰਧ ਹਨ।

ਨੀਲ ਗਰਗ ਨੇ ਕਿਹਾ ਕਿ ਮਜੀਠੀਆ ਨੂੰ ਲੱਗਦਾ ਹੈ ਕਿ ਜੇਕਰ ਮਾਮਲਾ ਈਡੀ ਕੋਲ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਜਾਵੇਗੀ ਕਿਉਂਕਿ ਈਡੀ ਕੇਂਦਰ ਸਰਕਾਰ ਦੇ ਅਧੀਨ ਹੈ ਪਰ ਇਸ ਨਾਲ ਉਨ੍ਹਾਂ ਨੂੰ ਬਹੁਤੀ ਰਾਹਤ ਨਹੀਂ ਮਿਲੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਜਾਂਚ ਜਾਰੀ ਰੱਖੇਗੀ ਅਤੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਜ਼ਾ ਹੋਵੇਗੀ। ਜਿਵੇਂ ਹੀ ਜਾਂਚ ਆਪਣੇ ਸਿਰੇ 'ਤੇ ਪਹੁੰਚੇਗੀ, ਚਲਾਨ ਪੇਸ਼ ਕੀਤਾ ਜਾਵੇਗਾ। ਐਸਆਈਟੀ ਪੂਰੀ ਆਜ਼ਾਦੀ ਨਾਲ ਜਾਂਚ ਕਰ ਰਹੀ ਹੈ ਅਤੇ ਕਰਦੀ ਰਹੇਗੀ।

ਨੀਲ ਗਰਗ ਨੇ ਕਿਹਾ ਕਿ ਗੈਂਗਸਟਰ, ਮਾਫੀਆ, ਨਸ਼ਾ ਤਸਕਰ ਅਤੇ ਭ੍ਰਿਸ਼ਟ ਲੋਕ ਸਾਰੇ ਪੰਜਾਬ ਦੇ ਦੁਸ਼ਮਣ ਹਨ।ਇਨ੍ਹਾਂ ਸਾਰਿਆਂ 'ਤੇ ਵੀ ਉਹੀ ਕਾਰਵਾਈ ਕੀਤੀ ਜਾਵੇਗੀ।  'ਆਪ' ਸਰਕਾਰ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ ਹੈ। ਜਿਸ ਨੇ ਵੀ ਪੰਜਾਬ ਦੇ ਲੋਕਾਂ ਨਾਲ ਮਾੜਾ ਕੀਤਾ ਹੈ, ਉਸ ਵਿਰੁੱਧ ਸਰਕਾਰ ਕਾਰਵਾਈ ਕਰੇਗੀ ਅਤੇ ਅੱੱਗੇ ਵੀ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।  ਜਿਸ ਨੇ ਵੀ ਪੰਜਾਬ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾਇਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।  ਅਜਿਹੇ ਹਰ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ