Friday, September 20, 2024  

ਪੰਜਾਬ

ਵਿਧਾਇਕ ਲਖਬੀਰ  ਸਿੰਘ ਰਾਏ ਨੇ ਹਲਕਾ ਵਾਸੀਆਂ ਵੱਲੋਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦਾ ਕੀਤਾ ਸਨਮਾਨ

September 13, 2024
ਸ੍ਰੀ ਫ਼ਤਹਿਗੜ੍ਹ ਸਾਹਿਬ/13 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦਾ ਤਬਾਦਲਾ ਹੋਣ 'ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਪਰਨੀਤ ਸ਼ੇਰਗਿੱਲ ਇੱਕ ਇਮਾਨਦਾਰ ਤੇ ਮਿਹਨਤੀ ਸ਼ਖ਼ਸੀਅਤ ਦੇ ਮਾਲਕ ਹਨ, ਜਿਨ੍ਹਾਂ ਨੇ ਹਮੇਸ਼ਾਂ ਹੀ ਲੋਕ ਮਸਲਿਆਂ ਦੇ ਹੱਲ ਨੂੰ ਤਰਜੀਹ ਦਿੱਤੀ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਵਿੱਚ ਵੀ ਉਨ੍ਹਾਂ ਨੇ ਬੇਮਿਸਾਲ ਕੰਮ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਉਨ੍ਹਾਂ ਨੇ ਕਰੀਬ ਦੋ ਸਾਲ ਪੰਜ ਮਹੀਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ।ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਪਰਨੀਤ ਸ਼ੇਰਗਿੱਲ ਨੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਇਕ ਇਮਾਨਦਾਰ ਤੇ ਮਿਹਨਤੀ ਅਧਿਕਾਰੀ ਵਜੋਂ ਸੇਵਾ ਕੀਤੀ, ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।  ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਨੀਤ ਸ਼ੇਰਗਿੱਲ ਨੂੰ ਆਪਣੇ ਜੀਵਨ ਵਿੱਚ ਹੋਰ ਵੀ ਕਾਮਯਾਬੀ ਹਾਸਲ ਹੋਵੇ ਅਤੇ ਉਹ ਇਸੇ ਤਰ੍ਹਾਂ ਅੱਗੇ ਵੱਧਦੇ ਰਹਿਣ। ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ, ਉਨ੍ਹਾਂ ਨੂੰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਮੀਡੀਆ ਦਾ ਜੋ ਸਹਿਯੋਗ ਮਿਲਿਆ ਹੈ ਉਸ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਇੱਕ ਪਵਿੱਤਰ ਧਰਤੀ ਹੈ, ਜਿਸ 'ਤੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਣਾ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਪ੍ਰਮਾਤਮਾ ਦੀ ਵਿਸ਼ੇਸ਼ ਦਾਤ ਹਾਸਲ ਹੈ ਅਤੇ ਉਨ੍ਹਾਂ ਕਈ ਮੁਸ਼ਕਲ ਘੜੀਆਂ ਵਿੱਚ ਵੀ ਪ੍ਰਮਾਤਮਾ ਦੀ ਮਿਹਰ ਸਦਕਾ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਇਸ ਕਰੀਬ 02 ਸਾਲ 5 ਮਹੀਨਿਆਂ ਦੇ ਕਾਰਜ ਕਾਲ ਨੂੰ ਹਮੇਸ਼ਾਂ ਯਾਦ ਰੱਖਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਅਸੀਸ ਕੁਮਾਰ ਅੱਤਰੀ, ਦੀਪਕ ਬਾਤਿਸ਼, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਪ੍ਰਦੀਪ ਕੁਮਾਰ ਮਲਹੋਤਰਾ, ਮਨਦੀਪ ਪੋਲਾ, ਬੰਟੀ  ਸੈਣੀ, ਬਲਵੀਰ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

ਹਲਕੇ ਰੂਪਨਗਰ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ- ਵਿਧਾਇਕ ਚੱਡਾ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

20 ਗ੍ਰਾਮ ਚਿੱਟੇ ਸਣੇ ਇੱਕ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਘਨੌਰ ਪੁਲਿਸ ਨੇ ਚੋਰੀ ਦੇ ਬੁਲਟ ਮੋਟਰਸਾਇਕਲ ਸਮੇਤ 2 ਮੁਲਜ਼ਮ ਕੀਤੇ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 7ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ