Thursday, September 19, 2024  

ਪੰਜਾਬ

ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਨੇ ਸੁਣਾਈ 12 ਸਾਲ ਦੀ ਕੈਦ

September 16, 2024

ਸ੍ਰੀ ਫ਼ਤਹਿਗੜ੍ਹ ਸਾਹਿਬ/16 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਅਪ੍ਰੈਲ 2021 'ਚ ਨਬੀਪੁਰ ਚੌਂਕੀ ਦੀ ਪੁਲਿਸ ਵੱਲੋਂ ਜੀ.ਟੀ. ਰੋਡ 'ਤੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਗਏ ਇੱਕ ਮੋਟਰਸਾਈਕਲ ਸਵਾਰ ਨੂੰ ਇੱਥੋਂ ਦੀ ਅਦਾਲਤ ਵੱਲੋਂ 12 ਸਾਲ ਕੈਦ ਬਾਮੁਸ਼ੱਕਤ ਅਤੇ 1,00,000/- ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿਤੀ 21/4/21 ਨੂੰ ਜੀ.ਟੀ. ਰੋਡ 'ਤੇ ਜਲਵੇੜ੍ਹੀ ਗਹਿਲਾਂ ਟੀ-ਪੁਆਇੰਟ ਨਜ਼ਦੀਕ ਨਾਕਾਬੰਦੀ ਦੌਰਾਨ ਨਬੀਪੁਰ ਚੌਂਕੀ ਦੀ ਪੁਲਿਸ ਪਾਰਟੀ ਵੱਲੋਂ ਜਦੋਂ ਮੋਟਰਸਾਈਕਲ 'ਤੇ ਆ ਰਹੇ ਰਾਜੇਸ਼ ਕੁਮਾਰ ਉਰਫ ਰਾਜੂ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਹ ਪੁਲਿਸ ਨੂੰ ਦੇਖ ਕੇ ਘਬਰਾ ਗਿਆ।ਜਿਸ ਸਬੰਧੀ ਸ਼ੱਕ ਪੈਣ 'ਤੇ ਚੌਂਕੀ ਇੰਚਾਰਜ ਥਾਣੇਦਾਰ ਪ੍ਰਿੰਸਪ੍ਰੀਤ ਸਿੰਘ ਵੱਲੋਂ ਜਦੋਂ ਡੀ.ਐਸ.ਪੀ. ਮਨਜੀਤ ਸਿੰਘ ਦੀ ਹਾਜ਼ਰੀ 'ਚ ਉਕਤ ਵਿਅਕਤੀ ਦੇ ਕਬਜ਼ੇ ਵਾਲੇ ਲਿਫਾਫੇ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਵਿੱਚੋਂ 1400 ਗੋਲੀਆਂ ਟਰਾਮਾਡੋਲ ਹਾਈਡਰੋਕਲੋਰਾਈਡ ਅਤੇ 1600 ਗੋਲੀਆਂ ਐਲਪ੍ਰਾਜ਼ੋਲਮ ਬਰਾਮਦ ਹੋਈਆਂ।ਜਿਸ 'ਤੇ ਥਾਣਾ ਸਰਹਿੰਦ ਵਿਖੇ ਅ/ਧ 22(ਸੀ) ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਵਾਏ ਗਏ ਮੁਕੱਦਮੇ 'ਚ ਰਾਜੇਸ਼ ਕੁਮਾਰ ਉਰਫ ਰਾਜੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।ਮਾਮਲੇ ਦੀ ਸੁਣਵਾਈ ਪੂਰੀ ਹੋਣ 'ਤੇ ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਨੇ ਰਾਜੇਸ਼ ਕੁਮਾਰ ਉਰਫ ਰਾਜੂ ਵਾਸੀ ਖੰਨਾ ਨੂੰ ਮਾਮਲੇ 'ਚ ਅ/ਧ 22(ਸੀ) ਐਨ.ਡੀ.ਪੀ.ਐਸ. ਐਕਟ ਤਹਿਤ ਦੋਸ਼ੀ ਮੰਨਦੇ ਹੋਏ 12 ਸਾਲ ਕੈਦ ਬਾਮੁਸ਼ੱਕਤ ਅਤੇ 1,00,000/- ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਕੈਂਸਰ ਹਸਪਤਾਲ ਲੰਗਰ ਲਈ ਕਮਰਸ਼ੀਆਲ ਆਰ ਓ ਭੇਂਟ ਕੀਤਾ

ਕੈਂਸਰ ਹਸਪਤਾਲ ਲੰਗਰ ਲਈ ਕਮਰਸ਼ੀਆਲ ਆਰ ਓ ਭੇਂਟ ਕੀਤਾ

ਕੈਬਨਿਟ ਮੰਤਰੀ ਮਾਨ ਨੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਮਾਨ ਨੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ