ਸ੍ਰੀ ਫ਼ਤਹਿਗੜ੍ਹ ਸਾਹਿਬ/16 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਕਿਸੇ ਵੀ ਥਾਂ ਤੇ ਅੱਗ ਲੱਗਣ ਦੀ ਹਾਲਤ ਵਿੱਚ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ।ਦਫਤਰਾਂ,ਹਸਪਤਾਲਾਂ ਜਾਂ ਹੋਰ ਥਾਵਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਸ ਦਾ ਇਸਤੇਮਾਲ ਕਰਨਾ ਨਹੀ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ,ਇਸ ਲਈ ਹਰ ਵਿਅਕਤੀ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਹੋਣੀ ਬਹੁਤ ਜਰੂਰੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਉਸ ਸਮੇਂ ਕੀਤਾ ਜਦੋਂ 'ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ', ਸਰਹਿੰਦ ਵੱਲੋਂ ਜ਼ਿਲਾ ਹਸਪਤਾਲ ਵਿਖੇ ਮੌਕ ਡਰਿੱਲ ਕਰਨ ਉਪਰੰਤ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ । ਫਾਇਰ ਸੇਫ਼ਟੀ ਵਿਭਾਗ ਦੀ ਟੀਮ ਜਿਸ ਵਿੱਚ ਸਟੇਸ਼ਨ ਫਾਇਰ ਅਫਸਰ ਹਰਪ੍ਰੀਤ ਸਿੰਘ , ਫਾਇਰਮੈਨ ਇੰਦਰਪਾਲ ਸਿੰਘ, ਪਾਇਲਟ ਜਸਪ੍ਰੀਤ ਸਿੰਘ ਅਤੇ ਹੋਰ ਸਟਾਫ ਸ਼ਾਮਿਲ ਸੀ ਨੇ ਅੱਗ ਬਝਾਊ ਜੰਤਰਾਂ ਦੇ ਇਸਤੇਮਾਲ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਗ ਲੱਗਣ ਦੀ ਦੁਰਘਟਨਾ ਵਾਪਰਨ ਤੇ ਅੱਗ ਤੇ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ। ਡਾਕਟਰ ਸਰਿਤਾ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਸਿਹਤ ਸੰਸਥਾ ਵਿੱਚ ਇਹ ਯਕੀਨੀ ਬਣਾਉਣ ਕਿ ਸਾਰੇ ਅੱਗ ਬੁਝਾਊ ਯੰਤਰ ਚਾਲੂ ਹਾਲਤ ਵਿੱਚ ਹਨ ਅਤੇ ਇਹਨਾਂ ਦੀ ਵਰਤੋਂ ਸਬੰਧੀ ਸਟਾਫ ਨੂੰ ਜਾਗਰੂਕ ਵੀ ਜਰੂਰ ਕੀਤਾ ਜਾਵੇ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ, ਮੈਡੀਕਲ ਅਫਸਰ, ਡਾ. ਓਂਕਾਰਬੀਰ ਸਿੰਘ, ਡਾ. ਬਾਲੀ,ਏ.ਐਚ.ਏ ਡਾ ਅਲੀਸ਼ਾ ਸ਼ਰਮਾ, ਡਾ. ਸੰਪਨ, ਡਾ. ਯੋਗਿਤਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ , ਜਸਵਿੰਦਰ ਕੌਰ, ਨਰਸਿੰਗ ਸਿਸਟਰ ਪਰਮਿੰਦਰ ਕੌਰ , ਐਲ.ਟੀ ਹਰਕੇਸ਼ ਕੌਰ ਤੋਂ ਇਲਾਵਾ ਪੈਰਾਮੈਡੀਕਲ ਅਤੇ ਹੋਰ ਸਟਾਫ ਵੀ ਮੌਜ਼ੂਦ ਸੀ।