ਚੰਡੀਗੜ੍ਹ, 17 ਸਤੰਬਰ
ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਹੁਣ ਅਗਲੇ ਮਹੀਨੇ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ।
ਨਵੇਂ ਰਾਜਪਾਲ ਵੱਲੋਂ ਬਿੱਲ ਨੂੰ ਹਰੀ ਝੰਡੀ ਦੇਣ ਨਾਲ ਹੁਣ ਇਹ ਕਾਨੂੰਨ ਬਣ ਜਾਵੇਗਾ, ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਰਵਾਇਤ ਨੂੰ ਬਹਾਲ ਕੀਤਾ ਜਾਵੇਗਾ। ਇਸ ਸੋਧ ਤੋਂ ਬਾਅਦ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇਣਾ ਵੀ ਰਾਜ ਭਵਨ ਅਤੇ ਸੂਬਾ ਸਰਕਾਰ ਦਰਮਿਆਨ ਸੁਖਾਵੇਂ ਸਬੰਧਾਂ ਦਾ ਸੰਕੇਤ ਹੈ।