ਸ੍ਰੀ ਫ਼ਤਹਿਗੜ੍ਹ ਸਾਹਿਬ/ 17 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਅਕਤੂਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ 04 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਏ ਜਾ ਸਕਦੇ ਹਨ ਅਤੇ 16 ਦਸੰਬਰ ਨੂੰ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 03 ਜਨਵਰੀ, 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਬਣਵਾ ਸਕਣ।