ਪੀ.ਪੀ. ਵਰਮਾ
ਪੰਚਕੂਲਾ, 17 ਸਤੰਬਰ
ਬਰਵਾਲਾ ਦੇ ਆਟੋ ਚਾਲਕਾਂ ਨੇ ਪੰਜਾਬ ਦੇ ਡੇਰਾਬੱਸੀ ਤੋਂ ਬਰਵਾਲਾ ਤੱਕ ਗੈਰ-ਕਾਨੂੰਨੀ ਢੰਗ ਨਾਲ ਸਵਾਰੀਆਂ ਲੈ ਕੇ ਜਾਣ ਵਾਲੀਆਂ ਪੰਜਾਬ ਦੀਆਂ ਪ੍ਰਾਈਵੇਟ ਬੱਸਾਂ ਵਿਰੁੱਧ ਪ੍ਰਦਰਸ਼ਨ ਕੀਤਾ। ਬਰਵਾਲਾ ਆਟੋ ਯੂਨੀਅਨ ਦੇ ਸੈਂਕੜੇ ਮੈਂਬਰਾਂ ਅਤੇ ਆਟੋ ਚਾਲਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਸਖ਼ਤ ਵਿਰੋਧ ਕੀਤਾ ਅਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ। ਧਰਨੇ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ, ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਬਹਾਦਰ ਸਿੰਘ ਅਤੇ ਆਟੋ ਚਾਲਕਾਂ ਨੇ ਦੋਸ਼ ਲਾਇਆ ਕਿ ਬੱਸ ਸਟੈਂਡ ’ਤੇ ਘੰਟਿਆਂ ਬੱਧੀ ਖੜ੍ਹੀਆਂ ਇਨ੍ਹਾਂ ਨਾਜਾਇਜ਼ ਚੱਲਦੀਆਂ ਬੱਸਾਂ ਕਾਰਨ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਇਨ੍ਹਾਂ ਬੱਸਾਂ ਕਾਰਨ ਸੈਂਕੜੇ ਆਟੋ ਰਿਕਸ਼ਾ ਚਾਲਕਾਂ ਦਾ ਕੰਸ ਠੰਢਾ ਪਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਇਨ੍ਹਾਂ ਬੱਸਾਂ ਨੂੰ ਰੋਕਣ ਲਈ ਉਹ ਪ੍ਰਸ਼ਾਸਨ ਤੋਂ ਲੈ ਕੇ ਵਿਧਾਨ ਸਭਾ ਸਪੀਕਰ ਨੂੰ ਅਪੀਲ ਕੀਤੀ। ਇਸ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ ਜਿਸ ਕਾਰਨ ਉਹ ਧਰਨਾ ਦੇਣ ਲਈ ਮਜਬੂਰ ਹੋਏ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਚੰਦਰਮੋਹਨ ਵੀ ਹੜਤਾਲ 'ਤੇ ਬੈਠੇ ਲੋਕਾਂ ਦਾ ਸਮਰਥਨ ਕਰਨ ਲਈ ਧਰਨੇ ਵਾਲੀ ਥਾਂ 'ਤੇ ਪਹੁੰਚੇ। ਉਨ੍ਹਾਂ ਆਟੋ ਚਾਲਕਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਭਰੋਸਾ ਦਿੱਤਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਅਗਲੇ ਦਿਨ ਤੋਂ ਇਨ੍ਹਾਂ ਪ੍ਰਾਈਵੇਟ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਹਰਿਆਣਾ ਐਂਟੀ ਕੁਰੱਪਸ਼ਨ ਸੁਸਾਇਟੀ ਦੇ ਸੂਬਾ ਪ੍ਰਧਾਨ ਵਰਿਆਮ ਸਿੰਘ, ਸੀਟੂ ਦੇ ਜ਼ਿਲ੍ਹਾ ਸਕੱਤਰ ਲੱਛੀ ਰਾਮ ਸ਼ਰਮਾ, ਸਾਬਕਾ ਸਰਪੰਚ ਲਛਮਨ ਬਤੌਰ, ਐਡਵੋਕੇਟ ਮਨੀਸ਼ ਕੁਮਾਰ, ਬਰਵਾਲਾ ਦੇ ਸਰਪੰਚ ਓਮ ਸਿੰਘ ਰਾਣਾ, ਜਗਦੀਸ਼ ਕਸ਼ਯਪ, ਗੁਰਚਰਨ ਭਰੈਲੀ, ਪ੍ਰਵੀਨ ਸੈਣੀ, ਕਾਮਰੇਡ ਕਰਮਚੰਦ ਕਾਮੀ, ਗੋਪਾਲ ਖਤੌਲੀ, ਓਮ ਪ੍ਰਕਾਸ਼ ਸ਼ਾਸਤਰੀ ਹਾਜ਼ਰ ਸਨ ਵੀ ਮੌਜੂਦ ਹਨ।