Thursday, September 19, 2024  

ਪੰਜਾਬ

ਪੁਲਿਸ ਐਨਕਾਉਂਟਰ ’ਚ ਮੁਕਤਸਰ ਦੇ ਨੌਜਵਾਨ ਦੀ ਮੌਤ

September 17, 2024

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਕੇ.ਐਲ.ਮੁਕਸਰੀ/ਕੁਲਭੂਸ਼ਨ ਚਾਵਲਾ)-

ਉਤਰਖੰਡ ’ਚ ਹੋਈ ਲੁੱਟ ਨੂੰ ਲੈ ਕੇ ਪੁਲਿਸ ਮੁਕਾਬਲੇ ਦੌਰਾਨ ਮੁਕਤਸਰ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਮਿ੍ਰਤਕ ਦੇ ਸਿਰ ’ਤੇ ਪੁਲਿਸ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਹਰਿਦੁਆਰ ਸਥਿਤ ਬਾਲਾ ਜੀ ਜਵੈਲਫਰ ’ਤੇ ਹੋਈ ਕਰੋੜਾਂ ਰੁਪਏ ਦੇ ਗਹਿਣਿਆਂ ਦੀ ਲੁੱਟ ਦੇ ਮਾਮਲੇ ’ਚ ਪੁਲਿਸ ਨੇ ਦੋ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਲਗਭਗ 50 ਲੱਖ ਰੁਪਏ ਦੇ ਗਹਿਣੇ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਜਦੋਂ ਕਿ ਉਨ੍ਹਾਂ ਦਾ ਸਾਥੀ ਸਤਿੰਦਰਪਾਲ ਉਰਫ਼ ਲੱਕੀ ਵਾਸੀ ਸ੍ਰੁੀ ਮੁਕਤਸਰ ਸਾਹਿਬ ਐਤਵਾਰ ਦੇਰ ਰਾਤ ਪੁਲਿਸ ਨਾਲ ਹੋਏ ਮੁਕਾਬਲੇ ’ਚ ਮਾਰਿਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਬਾਕੀ ਰਹਿੰਦੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਸੋਮਵਾਰ ਨੂੰ ਪੁਲਿਸ ਹੈੱਡਕੁਆਰਟਰ ’ਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਸੀਨੀਅਰ ਅਧਿਕਾਰੀ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਹਾਲ ਹੀ ’ਚ ਹਰਿਦੁਆਰ ਸਥਿਤ ਬਾਲਾਜੀ ਜਵੈਲਰਜ਼ ਦੇ ਸ਼ੋਅਰੂਮ ’ਚ ਲੁੱਟ ਦੀ ਵਾਰਦਾਤ ਹੋਈ ਸੀ। ਇਸ ਮਾਮਲੇ ਦੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨ ਲਈ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਜਿਸ ਦੌਰਾਨ ਪੁਲਿਸ ਨੇ ਐਤਵਾਰ ਰਾਤ ਨੂੰ ਇਕ ਮੁਕਾਬਲੇ ’ਚ ਸ੍ਰੀ ਮੁਕਤਸਰ ਸਾਹਿਬ ਨਿਵਾਸੀ ਸਤਿੰਦਰਪਾਲ ਸਿਘੰ ਨੂੰ ਮਾਰ ਮੁਕਾਇਆ। ਇਸਤੋਂ ਬਾਅਦ ਸੋਮਵਾਰ ਬਾਅਦ ਦੁਪਹਿਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਗੁਰਦੀਪ ਸਿੰਘ ਉਰਫ ਮੋਨੀ ਪੁੱਤਰ ਬੂਟਾ ਸਿੰਘ ਅਤੇ ਜੈਦੀਪ ਸਿੰਘ ਉਰਫ ਮਾਨਾ ਪੁੱਤਰ ਧਰਮਿੰਦਰ ਸਿੰਘ ਉਰਫ ਰਾਜੂ ਦੋਵੇਂ ਵਾਸੀ ਮੁਕਤਸਰ ਸਾਹਿਬ ਨੂੰ ਗਿ੍ਰਫ਼ਤਾਰ ਕੀਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਨਿਗਰਾਨੀ ਹੇਠ, ਠੀਕ ਕਰ ਰਹੇ ਹਨ: ਸੂਤਰ

ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਨਿਗਰਾਨੀ ਹੇਠ, ਠੀਕ ਕਰ ਰਹੇ ਹਨ: ਸੂਤਰ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਕੈਂਸਰ ਹਸਪਤਾਲ ਲੰਗਰ ਲਈ ਕਮਰਸ਼ੀਆਲ ਆਰ ਓ ਭੇਂਟ ਕੀਤਾ

ਕੈਂਸਰ ਹਸਪਤਾਲ ਲੰਗਰ ਲਈ ਕਮਰਸ਼ੀਆਲ ਆਰ ਓ ਭੇਂਟ ਕੀਤਾ