Tuesday, November 26, 2024  

ਪੰਜਾਬ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

September 18, 2024
ਸ੍ਰੀ ਫ਼ਤਹਿਗੜ੍ਹ ਸਾਹਿਬ/18 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਹੁਣ ਆਮ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਖੱਜਲ ਖੁਆਰ ਨਹੀਂ ਹੋਣਾ ਪੈ ਰਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਆਪਣੀਆਂ ਮੁਸ਼ਕਲਾਂ ਦੇ ਹੱਲ ਵਾਸਤੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਦੇ ਰਹਿੰਦੇ ਸਨ ਪ੍ਰੰਤੂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਸੀ ਹੁੰਦਾ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ, ਜੇਕਰ ਕਿਤੇ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾ ਰਹੀ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਵਾਸਤੇ ਸਖਤ ਕਦਮ ਉਠਾਏ ਜਾ ਰਹੇ ਹਨ ਅਤੇ ਸਰਕਾਰ ਵੱਲੋਂ 47 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦੇ ਕੇ ਇੱਕ ਰਿਕਾਰਡ ਸਥਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਜ਼ਰੂਰੀ ਕੰਮ ਉਨ੍ਹਾਂ ਦੇ ਘਰਾਂ ਨੇੜੇ ਹੋ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੁੰਦਾ ਹੈ ਉਥੇ ਹੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕਾਰਵਾਈ ਵੀ ਅਰੰਭੀ ਜਾਂਦੀ ਹੈ ਤਾਂ ਜੋ ਸਰਕਾਰ ਦੀਆਂ ਸਕੀਮਾਂ ਦਾ ਹਰੇਕ ਯੋਗ ਨਾਗਰਿਕ ਤੱਕ ਲਾਭ ਪਹੁੰਚਾਇਆ ਜਾ ਸਕੇ। ਵਿਧਾਇਕ ਨੇ ਕਿਹਾ ਕਿ ਮੌਜੂਦਾ ਸਰਕਾਰ ਰੋਜ਼ਾਨਾਂ ਲੋਕਾਂ ਦੀਆਂ ਸਹੂਲਤਾਂ ਨੁੰ ਮੁੱਖ ਰੱਖਕੇ ਫੈਸਲੇ ਕਰ ਰਹੀ ਹੈ ਅਤੇ ਹੁਣ ਸਰਕਾਰ ਵੱਲੋਂ 500 ਗਜ਼ ਤੱਕ ਦੇ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ ਡੀ.ਸੀ. ਦਫ਼ਤਰਾਂ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕਰਨਾ ਵੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ।ਇਸ ਮੌਕੇ ਰਸ਼ਪਿੰਦਰ ਸਿੰਘ ਕਲੋਂਦੀ, ਕਸ਼ਮੀਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਮੰਡਲਾ, ਮਨਪ੍ਰੀਤ ਸਿੰਘ ਸੋਮਲ, ਰਾਜ ਪੂਰੀ, ਸੋਨੀ ਸੈਂਪਲਾ, ਬਲਜਿੰਦਰ ਸਿੰਘ ਰਸੂਲਪੁਰ, ਇੰਦਰਜੀਤ ਸਿੰਘ ਰੁਪਾਲਹੇੜੀ ਅਤੇ ਪ੍ਰੀਤ ਚੀਮਾ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ