Tuesday, November 26, 2024  

ਪੰਜਾਬ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

September 18, 2024
ਸ੍ਰੀ ਫ਼ਤਹਿਗੜ੍ਹ ਸਾਹਿਬ/18 ਸਤੰਬਰ :
(ਰਵਿੰਦਰ ਸਿੰਘ ਢੀਂਡਸਾ)

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਮਿਤੀ 30 ਸਤੰਬਰ ਤੱਕ ਪੋਲਿੰਗ ਸਟੇਸ਼ਨਾਂ ਦੀ ਹੋਣ ਵਾਲੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇੱਕ ਪੋਲਿੰਗ ਸਟੇਸ਼ਨ 'ਤੇ 1500 ਵੋਟਾਂ ਹੋਣੀਆਂ  ਨਿਸ਼ਚਿਤ ਕੀਤਾ ਗਿਆ ਹੈ। ਪਰ ਫਤਹਿਗੜ੍ਹ ਸਾਹਿਬ ਦੇ ਕਿਸੇ ਵੀ ਚੋਣ ਹਲਕੇ ਵਿੱਚ 1500 ਤੋਂ ਵੱਧ ਵੋਟਰਾਂ ਵਾਲਾ ਕੋਈ ਵੀ ਪੋਲਿੰਗ ਸਟੇਸ਼ਨ ਨਹੀਂ ਹੈ। ਇਸ ਲਈ ਕਿਸੇ ਵੀ ਹਲਕੇ ਵਿੱਚ ਕੋਈ ਵੀ ਨਵੀਂ ਪੋਲਿੰਗ ਸਟੇਸ਼ਨ ਨਹੀਂ ਬਣਾਇਆ ਜਾ ਰਿਹਾ ਹੈ। ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। 
ਡਾ.ਥਿੰਦ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 54-ਬੱਸੀ ਪਠਾਣਾ (ਅ.ਜ) ਦੇ ਬੂਥ ਨੰ. 143 ਗਿਆਨੀ ਦਿੱਤ ਸਿੰਘ, ਸੀਨੀਅਰ ਸੈਕੰਡਰੀ ਸਕੂਲ, ਕਲੌੜ ਦੀ ਥਾਂ 'ਤੇ ਸਰਕਾਰੀ ਐਲੀਮੈਂਟਰੀ ਸਕੂਲ, ਕਲੌੜ ਦੀ ਤਜਵੀਜ ਰੱਖੀ ਗਈ ਹੈ, ਕਿਉਂਕਿ ਸੀਨੀਅਰ ਸੈਕੰਡਰੀ ਸਕੂਲ ਉਚਾਈ ਉੱਤੇ ਬਣਾਇਆ ਹੋਣ ਕਰ ਕੇ ਕਈ ਵੋਟਰਾਂ ਨੂੰ ਉੱਥੇ ਪੁੱਜਣ ਵਿੱਚ ਦਿੱਕਤ ਦਰਪੇਸ਼ ਹੁੰਦੀ ਹੈ। ਇਸ ਦੇ ਨਾਲ ਹੀ ਪੋਲਿੰਗ ਬੂਥ ਦੀ ਇਮਾਰਤ ਦੀ ਹਾਲਤ ਦੇ ਮੱਦੇਨਜ਼ਰ ਬੂਥ ਨੰ.11 ਸਰਕਾਰੀ ਐਲੀਮੈਂਟਰੀ ਸਕੂਲ, ਖੇੜੀ ਦੀ ਥਾਂ 'ਤੇ ਸਰਕਾਰੀ ਮਿਡਲ ਸਕੂਲ, ਖੇੜੀ ਦੀ ਤਜਵੀਜ਼ ਰੱਖੀ ਗਈ ਹੈ। ਜ਼ਿਲ੍ਹੇ ਅੰਦਰ 01-01-2025 ਦੀ ਯੋਗਤਾ ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਇਸ ਦੌਰਾਨ ਬੀ.ਐਲ.ਓਜ਼ 01 ਜਨਵਰੀ, 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਵੋਟਰਾਂ ਦੀਆਂ ਨਵੀਂਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6 ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰ; 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਕਿਸੇ ਵੀ ਪ੍ਰਕਾਰ ਦੀ ਦਰੁਸਤਗੀ, ਪਤਾ ਬਦਲਣ, ਡੁਪਲੀਕੇਟ ਸ਼ਨਾਖਤੀ ਕਾਰਡ ਬਨਵਾਉਣ, ਪੀ. ਡਬਲਯੂ.ਡੀ. ਮਾਰਕਿੰਗ ਲਈ ਫਾਰਮ ਨੰਬਰ 8 ਭਰਿਆ ਜਾਵੇਗਾ। ਇਸ ਤੋਂ ਇਲਾਵਾ ਐਨ.ਆਰ.ਆਈ. ਨਾਗਰਿਕ ਆਪਣੀ ਵੋਟ ਬਨਵਾਉਣ ਲਈ ਫਾਰਮ ਨੰਬਰ 6-ਏ ਵੀ ਭਰ ਕੇ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 9 ਨਵੰਬਰ, 10 ਨਵੰਬਰ, 23 ਨਵੰਬਰ ਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ 29 ਅਕਤੂਬਰ, 2024 ਨੂੰ ਵੋਟਰ ਸੂਚੀਆਂ ਦੇ ਡਰਾਫਟ ਦੀ ਪ੍ਰਕਾਸ਼ਨਾ ਹੋਵੇਗੀ ਅਤੇ 29 ਅਕਤੂਬਰ ਤੋਂ 28 ਨਵੰਬਰ ਤੱਕ ਦਾਅਵੇ ਤੇ ਇਤਰਾਜਜ਼ ਦਾਖਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ 06 ਜਨਵਰੀ, 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜ) ਇਸ਼ਾ ਸਿੰਗਲ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਆਮ ਆਦਮੀ ਪਾਰਟੀ ਦੇ ਰਜਵੰਤ ਸਿੰਘ, ਕਾਂਗਰਸ ਤੋਂ ਅਸ਼ੋਕ ਕੁਮਾਰ ਗੌਤਮ ਅਤੇ ਬਹੁਜਨ ਸਮਾਜ ਪਾਰਟੀ ਤੋਂ ਮੋਹਣ ਸਿੰਘ ਭੱਟਮਾਜਰਾ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ