ਸ੍ਰੀ ਫ਼ਤਹਿਗੜ੍ਹ ਸਾਹਿਬ/19 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਜੋਤੀ-ਜੋਤ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਪ੍ਰੋ. ਚਾਂਸਲਰ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਅਤੇ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸੰਗੀਤ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਰਸਭਿੰਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ ਗਈ।ਵਿਦਿਆਰਥੀਆਂ ਤੋਂ ਇਲਾਵਾ ਪ੍ਰੋ.ਸ਼ਬਨਮ ਨੇ ਰਾਗ ਸਿਰੀ ਵਿੱਚ, ਪ੍ਰੋ.ਰਵਿੰਦਰ ਕੌਰ ਅਤੇ ਪ੍ਰੋ. ਸਵਰਲੀਨ ਨੇ ਰਾਗ ਤੁਖਾਰੀ ਵਿੱਚ ਸ਼ਬਦ ਦਾ ਗਾਇਨ ਕੀਤਾ। ਉਪਰੰਤ, ਵਿਭਾਗ ਮੁਖੀ ਪ੍ਰੋ. ਹਰਪ੍ਰੀਤ ਸਿੰਘ ਨੇ ਰਾਗ ਮਾਝ ਅਤੇ ਰਾਮਕਲੀ ਵਿੱਚ ਸ਼ਬਦ ਕੀਰਤਨ ਸਰਵਣ ਕਰਵਾਇਆ। ਸਰਦਾਰ ਜਗਜੀਤ ਸਿੰਘ ਦੁਆਰਾ ਤਬਲੇ 'ਤੇ ਬਾਖੂਬੀ ਸੰਗਤ ਕੀਤੀ ਗਈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਪ੍ਰੋ, ਤੇਜਬੀਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਸਟਾਫ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ।