ਬਲਜਿੰਦਰ ਸਿੰਘ ਚੌਹਾਨ ਝੁਨੀਰ 19 ਸਤੰਬਰ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਮਾਨਯੋਗ ਐਸਐਸਪੀ ਮਾਨਸਾ ਭਗੀਰਥ ਸਿੰਘ ਮੀਨਾ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਪੁਲਿਸ ਝੁਨੀਰ ਅਤੇ ਸਾਂਝ ਕੇਂਦਰ ਵੱਲੋਂ ਪਿੰਡ ਫਤਿਹਪੁਰ ਵਿਖੇ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਥਾਣਾ ਮੁਖੀ ਝਨੀਰ ਬਲਦੇਵ ਸਿੰਘ ਨੇ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਨਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਵਰਗੀ ਭੈੜੀ ਲਾਹਣਤ ਨੂੰ ਜੜ ਤੋਂ ਖਤਮ ਕਰਨਾ ਬਹੁਤ ਜਰੂਰੀ ਹੈ। ਉਨਾ ਕਿਹਾ ਕਿ ਨਸ਼ਾ ਮਨੁੱਖ ਨੂੰ ਆਰਥਿਕ ਸਮਾਜਿਕ ਅਤੇ ਸਰੀਰਕ ਤੌਰ ਤੇ ਕਮਜ਼ੋਰ ਕਰਦਾ।
ਨਸ਼ੇ ਕਰਨ ਵਾਲਾ ਵਿਅਕਤੀ ਜ਼ਿੰਦਗੀ ਵਿੱਚ ਕਦੇ ਵੀ ਸਫਲ ਨਹੀਂ ਹੋ ਸਕਦਾ ਉਹ ਦਰ ਦਰ ਭਟਕਦਾ ਰਹਿੰਦਾ ਹੈ ਅਤੇ ਸਾਡੇ ਸਮਾਜ ਲਈ ਸਿਰਦਰਦੀ ਬਣਦਾ ਹੈ। ਸਾਨੂੰ ਖੇਡਾਂ, ਸਮਾਜ ਸੇਵਾ, ਕਿਰਤ ਅਤੇ ਸੱਭਿਆਚਾਰ ਨਾਲ ਜੁੜ ਕੇ ਆਪਣਾ ਨਾਮ ਕਮਾਉਣਾ ਚਾਹੀਦਾ। ਉਨਾਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਲੋਕ ਪੁਲਿਸ ਦਾ ਸਹਿਯੋਗ ਦੇਣ। ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਸਮਾਜ ਨੂੰ ਗੰਦਲਾ ਕਰਨ ਵਾਲੇ ਮਾੜੇ ਵਿਅਕਤੀ ਜੇਲ ਦੀਆਂ ਸਲਾਖਾਂ ਪਿੱਛੇ ਹੋਣਗੇ ।
ਇਸ ਮੌਕੇ ਸਾਂਝ ਕੇਂਦਰ ਸਬ ਡਿਵੀਜ਼ਨ ਇੰਚਾਰਜ ਸਹਾਇਕ ਥਾਣੇਦਾਰ ਸਤਿਨਾਮ ਸਿੰਘ, ਸਹਾਇਕ ਥਾਣੇਦਾਰ ਵਿਜੇ ਸ਼ਰਮਾ ਨੇ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ। ਇੱਕ ਇਸ ਮੌਕੇ ਹੌਲਦਾਰ ਗੁਰਸੰਤ ਸਿੰਘ, ਜਗਜੀਤ ਸਿੰਘ ਨੰਬਰਦਾਰ, ਸਾਬਕਾ ਸਰਪੰਚ ਮਨਿੰਦਰਜੀਤ ਸਿੰਘ, ਬੇਅੰਤ ਸਿੰਘ ਪੰਚ, ਨਛੱਤਰ ਸਿੰਘ ਪੰਚ, ਗੋਬਿੰਦ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਨੰਬਰਦਾਰ, ਸਪੋਰਟਸ ਕਲੱਬ, ਧਾਰਮਿਕ ਕਮੇਟੀ ਮੈਂਬਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।