Tuesday, November 26, 2024  

ਪੰਜਾਬ

ਸੁਖਮਨੀ ਸਾਹਿਬ ਦੇ ਪਾਠ ਨਾਲ ਅੱਜ ਬਾਬਾ ਫਰੀਦ ਮੇਲੇ ਦੀ ਹੋਈ ਸ਼ੁਰੂਆਤ

September 19, 2024

ਹਰਪ੍ਰੀਤ ਐੱਸ./ਬਲਜਿੰਦਰ ਬਰਾੜ
ਫ਼ਰੀਦਕੋਟ 19 ਸਤੰਬਰ :

ਬਾਬਾ ਸ਼ੇਖ ਫ਼ਰੀਦ ਜੀ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਅਤੇ ਕੀਰਤਨ ਨਾਲ ਮੇਲੇ ਦਾ ਆਗਜ਼ ਹੋਇਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋ ਕੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ, ਡੀ.ਸੀ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ.ਪ੍ਰਗਿਆ ਜੈਨ, ਡੀ.ਆਈ.ਜੀ ਸ੍ਰੀ ਅਸ਼ਵਨੀ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਸਮਾਗਮ ਵਿੱਚ ਸ਼ਾਮਲ ਹੋ ਕੇ ਨਤਮਸਤਕ ਹੋਏ। ਇਸ ਮੌਕੇ ਡਿਪਟੀ ਕਮਿਸ਼ਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਸੂਫੀ ਕਵੀ ਬਾਬਾ ਫਰੀਦ ਦੀ ਬਾਣੀ 851 ਸਾਲਾਂ ਬਾਅਦ ਵੀ ਲੋਕਾਂ ਦੇ ਜਹਿਨ ਵਿੱਚ ਉਸੇ ਹੀ ਤਾਕਤ ਨਾਲ ਗੂੰਜ ਰਹੀ ਹੈ ਅਤੇ ਹਿੰਦੂ ਸਿੱਖ ਮੁਸਲਮਾਨ ਅਤੇ ਹੋਰ ਵਰਗ ਦੇ ਲੋਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੋਈ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਇਸ ਵਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਕਿਸਮ ਦੇ ਪਲਾਸਟਿਕ ਦੀ ਮੇਲੇ ਵਿੱਚ ਵਰਤੋਂ ਨਾ ਕੀਤੀ ਜਾਵੇ ਅਤੇ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਸ. ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨ, ਬੇਅੰਤ ਕੌਰ ਪਤਨੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਸਿੰਘ ਨਿੰਦਾ,ਐਸ.ਪੀ ਜਸਮੀਤ ਸਿੰਘ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਿੰਦਰ ਮੋਹਨ, ਸਿਮਰਜੀਤ ਸਿੰਘ ਸੇਖੋਂ, ਪਲਇੰਦਰ ਸਿੰਘ ਸੇਖੋਂ ਤੋਂ ਇਲਾਵਾ ਬਾਬਾ ਫ਼ਰੀਦ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ