Friday, September 20, 2024  

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

September 19, 2024

ਚੰਡੀਗੜ, 19 ਸਤੰਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ ਰਿਸ਼ਵਤ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੁਖਮਨਦੀਪ ਕਲੇਰ ਪਾਵਰ ਲਿਫਟਿੰਗ ਵਿਚ ਜਿੱਤਿਆ ਗੋਲਡ ਮੈਡਲ

ਸੁਖਮਨਦੀਪ ਕਲੇਰ ਪਾਵਰ ਲਿਫਟਿੰਗ ਵਿਚ ਜਿੱਤਿਆ ਗੋਲਡ ਮੈਡਲ

ਸਵੱਚ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ ਸ਼ਹਿਰ ਵਿੱਚ ਪੌਦੇ ਲਾਏ

ਸਵੱਚ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ ਸ਼ਹਿਰ ਵਿੱਚ ਪੌਦੇ ਲਾਏ

ਪਾਬੰਦੀ ਦੇ ਬਾਵਜੂਦ ਨਹੀਂ ਰੁਕ ਰਹੀ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ

ਪਾਬੰਦੀ ਦੇ ਬਾਵਜੂਦ ਨਹੀਂ ਰੁਕ ਰਹੀ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ

ਚੋਰੀ ਦੇ ਟਰੈਕਟਰ ਸਮੇਤ ਤਿੰਨ ਖਿਲਾਫ ਮਾਮਲਾ ਦਰਜ, ਦੋ ਗਿ੍ਰਫਤਾਰ

ਚੋਰੀ ਦੇ ਟਰੈਕਟਰ ਸਮੇਤ ਤਿੰਨ ਖਿਲਾਫ ਮਾਮਲਾ ਦਰਜ, ਦੋ ਗਿ੍ਰਫਤਾਰ

ਸਿੱਖਿਆ ਬੋਰਡ ਵੱਲੋ ਪੰਖੜਿਆ ਤੇ ਪ੍ਰਾਈਮਰੀ ਸਿੱਖਿਆ ਦੇ ਰਸਾਲੇ ਰਲੀਜ਼

ਸਿੱਖਿਆ ਬੋਰਡ ਵੱਲੋ ਪੰਖੜਿਆ ਤੇ ਪ੍ਰਾਈਮਰੀ ਸਿੱਖਿਆ ਦੇ ਰਸਾਲੇ ਰਲੀਜ਼

ਢਕੌਲੀ ਵਿਖੇ ਸਕੂਲ ਦੀ ਕੈਸ਼ੀਅਰ ਦੀ ਚੈਨ ਸਨੈਚ ਕੀਤੀ

ਢਕੌਲੀ ਵਿਖੇ ਸਕੂਲ ਦੀ ਕੈਸ਼ੀਅਰ ਦੀ ਚੈਨ ਸਨੈਚ ਕੀਤੀ

ਬਲਾੜ੍ਹੀ ਖੁਰਦ ਦੀ ਸਹਿਕਾਰੀ ਸਭਾ ਦੀ 30 ਸਾਲ ਵਿੱਚ ਪਹਿਲੀ ਵਾਰ ਹੋਈ ਸਰਬਸੰਮਤੀ ਨਾਲ ਚੋਣ: ਵਿਧਾਇਕ ਰਾਏ 

ਬਲਾੜ੍ਹੀ ਖੁਰਦ ਦੀ ਸਹਿਕਾਰੀ ਸਭਾ ਦੀ 30 ਸਾਲ ਵਿੱਚ ਪਹਿਲੀ ਵਾਰ ਹੋਈ ਸਰਬਸੰਮਤੀ ਨਾਲ ਚੋਣ: ਵਿਧਾਇਕ ਰਾਏ 

ਜਿਲਾ ਹਸਪਤਾਲ ਵਿਖੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ

ਜਿਲਾ ਹਸਪਤਾਲ ਵਿਖੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਹੁੰਚੀ MH1 ਚੈਨਲ ਦੇ ਟੀਵੀ ਸ਼ੋਅ ਕੰਟੀਨੀ ਮੰਡੀਰ ਦੀ ਟੀਮ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਹੁੰਚੀ MH1 ਚੈਨਲ ਦੇ ਟੀਵੀ ਸ਼ੋਅ ਕੰਟੀਨੀ ਮੰਡੀਰ ਦੀ ਟੀਮ

ਰੂੜੇਕੇ ਕਲਾਂ ਪੁਲਿਸ ਵਲੋਂ ਪਿਸਤੌਲ (ਦੇਸੀ ਕੱਟਾ) ਅਤੇ 4 ਜਿੰਦਾ ਕਾਰਤੂਸਾਂ ਸਣੇ 1 ਕਾਬੂ

ਰੂੜੇਕੇ ਕਲਾਂ ਪੁਲਿਸ ਵਲੋਂ ਪਿਸਤੌਲ (ਦੇਸੀ ਕੱਟਾ) ਅਤੇ 4 ਜਿੰਦਾ ਕਾਰਤੂਸਾਂ ਸਣੇ 1 ਕਾਬੂ