Friday, September 20, 2024  

ਪੰਜਾਬ

ਸਿਹਤ ਵਿਭਾਗ ਵੱਲੋਂ 02 ਅਕਤੂਬਰ ਤੱਕ ਮਨਾਇਆ ਜਾਵੇਗਾ "ਸਵੱਛਤਾ ਹੀ ਸੇਵਾ ਹੈ" ਪੰਦਰਵਾੜਾ : ਡਾ. ਦਵਿੰਦਰਜੀਤ ਕੌਰ

September 20, 2024

ਸ੍ਰੀ ਫ਼ਤਹਿਗੜ੍ਹ ਸਾਹਿਬ/20 ਸਤੰਬਰ
(ਰਵਿੰਦਰ ਸਿੰਘ ਢੀਂਡਸਾ)

ਸਿਹਤ ਮੰਤਰੀ, ਪੰਜਾਬ ਡਾ. ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ 17 ਸਤੰਬਰ ਤੋਂ 02 ਅਕਤੂਬਰ ਤੱਕ "ਸਵੱਛਤਾ ਹੀ ਸੇਵਾ ਹੈ" ਪੰਦੜਵਾੜਾ ਮਨਾਇਆ ਜਾ ਰਿਹਾ ਹੈ । ਜਿਲੇ ਅੰਦਰ ਇਸ ਪੰਦਰਵਾੜੇ ਦੀ ਸ਼ੁਰੂਆਤ  ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜ਼ਿਲਾ ਹਸਪਤਾਲ ਤੋਂ  ਕੀਤੀ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਸਿਹਤ ਕੇਂਦਰਾਂ ਵਿੱਚ ਸਫਾਈ ਦੇ ਪ੍ਰਚਾਰ ਅਤੇ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਹੈ।ਉਹਨਾਂ ਕਿਹਾ ਕਿ ਸਫਾਈ ਸਾਡੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਸਿਹਤਮੰਦ ਸਮਾਜ ਦੀ ਨੀਂਹ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਿਵਲ ਸਰਜਨ ਦਫਤਰ, ਸਿਵਲ ਹਸਪਤਾਲਾਂ, ਕਮਿਊਨਟੀ ਹੈਲਥ ਸੈਂਟਰਾਂ ਅਤੇ ਹੈਲਥ ਐਡ ਵੈਲਨੈਸ ਸੈਂਟਰਾਂ , ਆਮ ਆਦਮੀ ਕਲੀਨਿਕਾਂ ਸਬ ਸੈਂਟਰਾਂ ਆਦਿ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾਵੇਗਾ। ਇਨ੍ਹਾਂ ਸਥਾਨਾਂ ਤੇ ਗੰਦਗੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੁਚੱਜੇ ਢੰਗ ਨਾਲ ਕੰਮ ਕੀਤਾ ਜਾਵੇਗਾ।
ਸਿਵਲ ਸਰਜਨ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫਾਈ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ , ਉਹ ਆਪਣੇ ਘਰਾਂ ਦੀ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ, ਆਪਣੀ ਨਿੱਜੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ, ਪਲਾਸਟਿਕ ਦੀ ਵਰਤੋਂ ਨਾ ਕਰਨ, ਕੂੜੇ ਕਰਕਟ ਦਾ ਸਹੀ ਨਿਪਟਾਰਾ ਕਰਨ, ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ , ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਵੱਲ ਵਿਸ਼ੇਸ਼ ਧਿਆਨ ਦੇਣ। ਉਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਇਸ ਅਭਿਆਨ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ
ਸਵੱਛ ਭਾਰਤ ਮਿਸ਼ਨ ਦੇ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਮੁਹਿੰਮ ਸਮਾਜ ਦੇ ਹਰ ਪੱਧਰ ਤੇ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ ਤਾਂ ਜੋ ਸਾਨੂੰ ਗੰਦਗੀ ਤੋਂ ਮੁਕਤ ਅਤੇ ਸਿਹਤਮੰਦ ਭਵਿੱਖ ਪ੍ਰਾਪਤ ਹੋ ਸਕੇ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਅਤੇ ਗੁਰਵੰਤ ਸਿੰਘ ਆਦਿ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਪਲੇਸਬੋ ਕਲੱਬ ਨੇ ਨੈਸ਼ਨਲ ਫਾਰਮਾਕੋਵਿਜੀਲੈਂਸ ਹਫ਼ਤੇ ਦੇ ਮੱਦੇਨਜ਼ਰ ਕੱਢੀ ਜਾਗਰੂਕਤਾ ਰੈਲੀ

ਦੇਸ਼ ਭਗਤ ਯੂਨੀਵਰਸਿਟੀ ਪਲੇਸਬੋ ਕਲੱਬ ਨੇ ਨੈਸ਼ਨਲ ਫਾਰਮਾਕੋਵਿਜੀਲੈਂਸ ਹਫ਼ਤੇ ਦੇ ਮੱਦੇਨਜ਼ਰ ਕੱਢੀ ਜਾਗਰੂਕਤਾ ਰੈਲੀ

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ- ਡਾ. ਸੋਨਾ ਥਿੰਦ

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ- ਡਾ. ਸੋਨਾ ਥਿੰਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪ ਸਰਕਾਰ ਖਿਲਾਫ  ਬੁਨਿਆਦੀ ਮੰਗਾਂ ਨੂੰ ਲੈ ਕੇ 30 ਸਤੰਬਰ ਨੂੰ ਦਿੱਤਾ ਜਾਵੇਗਾ ਜ਼ਿਲ੍ਹਾ ਪੱਧਰੀ ਰੋਸ ਧਰਨਾ : ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪ ਸਰਕਾਰ ਖਿਲਾਫ  ਬੁਨਿਆਦੀ ਮੰਗਾਂ ਨੂੰ ਲੈ ਕੇ 30 ਸਤੰਬਰ ਨੂੰ ਦਿੱਤਾ ਜਾਵੇਗਾ ਜ਼ਿਲ੍ਹਾ ਪੱਧਰੀ ਰੋਸ ਧਰਨਾ : ਚੀਮਾ

ਪੰਜਾਬ ਵਿੱਚ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣਗੀਆਂ।

ਪੰਜਾਬ ਵਿੱਚ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣਗੀਆਂ।

ਸੁਖਮਨਦੀਪ ਕਲੇਰ ਪਾਵਰ ਲਿਫਟਿੰਗ ਵਿਚ ਜਿੱਤਿਆ ਗੋਲਡ ਮੈਡਲ

ਸੁਖਮਨਦੀਪ ਕਲੇਰ ਪਾਵਰ ਲਿਫਟਿੰਗ ਵਿਚ ਜਿੱਤਿਆ ਗੋਲਡ ਮੈਡਲ

ਸਵੱਚ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ ਸ਼ਹਿਰ ਵਿੱਚ ਪੌਦੇ ਲਾਏ

ਸਵੱਚ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ ਸ਼ਹਿਰ ਵਿੱਚ ਪੌਦੇ ਲਾਏ

ਪਾਬੰਦੀ ਦੇ ਬਾਵਜੂਦ ਨਹੀਂ ਰੁਕ ਰਹੀ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ

ਪਾਬੰਦੀ ਦੇ ਬਾਵਜੂਦ ਨਹੀਂ ਰੁਕ ਰਹੀ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ

ਚੋਰੀ ਦੇ ਟਰੈਕਟਰ ਸਮੇਤ ਤਿੰਨ ਖਿਲਾਫ ਮਾਮਲਾ ਦਰਜ, ਦੋ ਗਿ੍ਰਫਤਾਰ

ਚੋਰੀ ਦੇ ਟਰੈਕਟਰ ਸਮੇਤ ਤਿੰਨ ਖਿਲਾਫ ਮਾਮਲਾ ਦਰਜ, ਦੋ ਗਿ੍ਰਫਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸਿੱਖਿਆ ਬੋਰਡ ਵੱਲੋ ਪੰਖੜਿਆ ਤੇ ਪ੍ਰਾਈਮਰੀ ਸਿੱਖਿਆ ਦੇ ਰਸਾਲੇ ਰਲੀਜ਼

ਸਿੱਖਿਆ ਬੋਰਡ ਵੱਲੋ ਪੰਖੜਿਆ ਤੇ ਪ੍ਰਾਈਮਰੀ ਸਿੱਖਿਆ ਦੇ ਰਸਾਲੇ ਰਲੀਜ਼