ਸ੍ਰੀ ਫ਼ਤਹਿਗੜ੍ਹ ਸਾਹਿਬ/20 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਉਤੇ ਨਵੇਂ ਟੈਕਸ ਲਗਾਉਣ, ਸਬਸਿਡੀਆਂ ਵਾਪਸ ਲੈਣ ਸਮੇਤ ਲਏ ਲੋਕ ਵਿਰੋਧੀ ਫੈਸਲਿਆਂ ਖਿਲਾਫ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ 30 ਸਤੰਬਰ ਨੂੰ ਜ਼ਿਲਾ ਪੱਧਰ ਤੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਂਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰੀਆ ਨੇ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਰੋਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਸਮੁੱਚੀ ਜਿਲਾ ਅਕਾਲੀ ਦਲ ਦੀ ਜਥੇਬੰਦੀ, ਹਲਕਾ ਇੰਚਾਰਜਾਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਆਪ ਸਰਕਾਰ ਖਿਲਾਫ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਅੱਗੇ ਵਿਸ਼ਾਲ ਰੋਸ ਧਰਨਾ ਦੇਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੈਲਦਾਰ ਸੁਖਵਿੰਦਰ ਸਿੰਘ, ਜਸਵੰਤ ਸਿੰਘ ਮੰਡੋਫਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।