Tuesday, November 26, 2024  

ਪੰਜਾਬ

ਝਾਂਮਪੁਰ ਦੰਗਲ ਮੇਲੇ ਵਿੱਚ ਪਹੁੰਚ ਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ

September 20, 2024
ਸ੍ਰੀ ਫਤਿਹਗੜ੍ਹ ਸਾਹਿਬ /20 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਪਿੰਡ ਝਾਂਮਪੁਰ ਦੀ ਗੁਗਾ ਮਾੜੀ ਵਿਖੇ ਦੂਜਾ ਕੁਸ਼ਤੀ ਦੰਗਲ ਮੇਲਾ ਕਰਵਾਇਆ ਗਿਆ ਜਿਸ ਵਿੱਚ ਤਕਰੀਬਨ 90 ਦੇ ਕਰੀਬ ਨਾਮੀ ਪਹਿਲਵਾਨਾਂ ਨੇ ਭਾਗ ਲਿਆ।ਝੰਡੀ ਦੀ ਕੁਸ਼ਤੀ ਰੋਹਿਤ ਦਿੱਲੀ ਤੇ ਅਤੁੱਲ ਬਲਾੜ੍ਹੀ ਦੇ ਵਿਚਕਾਰ ਹੋਈ ਦੋਨਾਂ ਵਿਚਕਾਰ ਕਾਂਟੇ ਦੀ ਰਹੀ ਟੱਕਰ ਦਰਮਿਆਨ ਰੋਹਿਤ ਦਿੱਲੀ ਨੇ ਅਤੁੱਲ ਬਲਾੜੀ ਨੂੰ ਚਿੱਤ ਕੀਤਾ ਅਤੇ ਝੰਡੀ ਦੀ ਕੁਸ਼ਤੀ ਆਪਣੇ ਨਾਮ ਕਰਕੇ ਪ੍ਰਬੰਧਕਾਂ ਤੋਂ ਵੱਡਾ ਨਕਦ ਇਨਾਮ ਪ੍ਰਾਪਤ ਕੀਤਾ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਝੰਡੀ ਦੇ ਪਹਿਲਵਾਨਾਂ ਦੀ ਹੱਥ ਜੋੜੀ ਕਰਵਾ ਕੇ ਕੁਸ਼ਤੀ ਦੰਗਲ ਮੇਲੇ ਦੀ ਸ਼ੁਰੂਆਤ ਕਰਵਾਈ ਤੇ ਪ੍ਰਬੰਧਕਾਂ ਨੂੰ ਦੂਜੇ ਕੁਸ਼ਤੀ ਦੰਗਲ ਮੇਲੇ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਜਦੋਂ ਦਾ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਗਈਆਂ ਹਨ ਉਦੋਂ ਤੋਂ ਪੰਜਾਬ ਦੇ ਨੌਜਵਾਨਾਂ ਦੀ ਖੇਡ ਮੈਦਾਨਾਂ ਅੰਦਰ ਚਹਿਲ ਪਹਿਲ ਦੇਖਣ ਨੂੰ ਮਿਲ ਰਹੀ ਹੈ । ਉਹਨਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਭਾਵੇਂ ਐਥਲੈਟਿਕਸ, ਫੁੱਟਬਾਲ, ਬਾਕਸਿੰਗ, ਜੂਡੋ, ਕੁਸ਼ਤੀ, ਬੈਡਮਿੰਟਨ, ਪਾਵਰਲਿਫਟਿੰਗ, ਟੇਬਲ ਟੈਨਿਸ, ਚੈੱਸ, ਤੈਰਾਕੀ, ਵੇਟਲਿਫਟਿੰਗ, ਕਬੱਡੀ (ਸਰਕਲ ਅਤੇ ਨੈਸ਼ਨਲ), ਖੋ- ਖੋ, ਗੱਤਕਾ, ਵਾਲੀਬਾਲ ਸ਼ੂਟਿੰਗ ਅਤੇ ਸਮੈਸਿੰਗ, ਕਿੱਕ ਬਾਕਸਿੰਗ, ਬਾਸਕਿਟ ਬਾਲ, ਸਵਿਮਿੰਗ ਵਿੱਚ ਆਪਣੀ ਉਤਸੁਕਤਾ ਦਿਖਾਉਣ ਹਰ ਇੱਕ ਖਿਡਾਰੀ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਸਹਿਯੋਗ ਦਿੱਤਾ ਜਾਵੇਗਾ । ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਨੇ ਕੁਸ਼ਤੀ ਦੰਗਲ ਸਮੇਂ ਪਹੁੰਚੇ ਹੋਏ ਸਾਰੇ ਦਰਸ਼ਕਾਂ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਉਹਨਾਂ ਨੇ ਕੁਸ਼ਤੀ ਦੰਗਲ ਕਰਵਾਉਣ ਲਈ ਸਾਥ ਦੇਣ ਵਾਲੇ ਮੈਂਬਰਾਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । ਇਸ ਮੌਕੇ ਪ੍ਰਹਲਾਦ ਸਿੰਘ , ਸ਼ੁਕਰਦੀਨ , ਸੀਸਪਾਲ ਤਿੰਬਰਪੁਰ , ਲੱਕੀ ਭਗੜਾਣਾ , ਗੁਰਪ੍ਰੀਤ ਸਿੰਘ ਕਾਲਾ , ਪ੍ਰਧਾਨ ਮਨਜੀਤ ਸਿੰਘ , ਮਨਦੀਪ ਸਿੰਘ ਸਰਪੰਚ ਗੁਰਦੀਪ ਸਿੰਘ ਜਸਵਿੰਦਰ ਸਿੰਘ ਅਵਤਾਰ ਸਿੰਘ ਗਗਨਦੀਪ ਸਿੰਘ ਸੁਰਮਖ ਸਿੰਘ ਪ੍ਰੇਤ ਇੰਦਰ ਸਿੰਘ ਨੰਬਰਦਾਰ ਧਰਮਵੀਰ ਸਿੰਘ ਸਾਹਿਬ ਸਿੰਘ ਰਵੀ ਗੁਰਜੰਟ ਸਿੰਘ ਫੌਜੀ ਗੁਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੁਸ਼ਤੀ ਖੇਡ ਪ੍ਰੇਮੀ ਹਾਜ਼ਰ ਸਨ ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ