Wednesday, January 15, 2025  

ਪੰਜਾਬ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

September 20, 2024

ਜੈਤੋ, 20 ਸਤੰਬਰ (ਮਨਜੀਤ ਸਿੰਘ ਢੱਲਾ)-

ਜੈਤੋ-ਕੋਟਕਪੂਰਾ ਰੇਲਵੇ ਮਾਰਗ ’ਤੇ ਸਥਿਤ ਗੁਰੂ ਕੀ ਢਾਬ ਦੇ ਫਾਟਕ ਨੰਬਰ 20 ਦੇ ਨਜ਼ਦੀਕ ਇਕ ਵਿਅਕਤੀ ਦੀ ਰੇਲ ਗੱਡੀ ਦੀ ਅਚਾਨਕ ਲਪੇਟ ਵਿਚ ਆਉਣ ਨਾਲ ਮੌਤ ਹੋਣ ਦਾ ਪਤਾ ਲੱਗਿਆ। ਗੰਗਸਰ ਜੈਤੋ ਦੇ ਰੇਲਵੇ ਪੁਲਿਸ ਚੌਂਕੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਵਲੈਤੀ ਸਿੰਘ (67) ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਮੱਤਾ ਜੋ ਕਿ ਆਪਣੇ ਪਿੰਡੋਂ ਪਿੰਡ ਗੁਰੂ ਕੀ ਢਾਬ ਵੱਲ ਆ ਰਿਹਾ ਸੀ ਕਿ ਰਸਤੇ ਵਿਚ ਪੈਂਦੇ ਗੁਰੂ ਕੀ ਢਾਬ ਦੇ ਫਾਟਕ ਨੰਬਰ 20 ਦੇ ਕੋਲੋਂ ਜਦ ਰੇਲਵੇ ਲਾਈਨ ਪਾਰ ਕਰਨ ਲੱਗਿਆ ਤਾਂ ਬਠਿੰਡਾ ਤੋਂ ਕੋਟਕਪੂਰਾ ਨੂੰ ਜਾ ਰਹੀ ਗੱਡੀ ਦੀ ਲਪੇਟ ਵਿਚ ਆ ਗਿਆ ਤੇ ਉਸ ਦੀ ਮੌਤ ਹੋ ਗਈ। ਚੌਂਕੀ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਵਲੈਤੀ ਸਿੰਘ ਦੇ ਪਰਿਵਾਰ ਅਨੁਸਾਰ ਉਸ ਨੂੰ ਘੱਟ ਸੁਣਾਈ ਦਿੰਦਾ ਸੀ। ਰੇਲਵੇ ਪੁਲਿਸ ਨੇ ਵਲੈਤੀ ਸਿੰਘ ਦੇ ਪਰਿਵਾਰ ਦੇ ਬਿਆਨ ਦੇ ਅਧਾਰ ’ਤੇ 174 ਦੀ ਕਰਵਾਈ ਕਰਕੇ ਮਿ੍ਰਤਕ ਦਾ ਪੋਸਟਮਾਰਟਮ ਗੁਰੂ ਗੋਬਿੰਦ ਮੈਡੀਕਲ ਕਾਲਜ ਫ਼ਰੀਦਕੋਟ ਤੋਂ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਨਸ਼ਾ ਛੁਡਾਊ ਕੇਂਦਰ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਹਰਪ੍ਰੀਤ ਸਿੰਘ ਚੀਮਾ ਅਤੇ ਨਵਨੀਤ ਕੌਰ ਵੱਲੋਂ ਅਟਰਾਕਟਿਕਾ ਦੀ ਚੋਟੀ ਉਤੇ ਪਹੁੰਚਕੇ ਨਿਸ਼ਾਨ ਸਾਹਿਬ ਝੁਲਾਉਣ ਦੀ ਮੁਬਾਰਕਬਾਦ : ਮਾਨ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ 

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਮਾਘੀ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ 'ਚ ਸੰਗਤਾਂ ਨੇ ਕੜਾਕੇ ਦੀ ਠੰਡ ਨੂੰ ਝੱਲਿਆ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਸਰਕਾਰੀ ਮਿਡਲ ਸਕੂਲ ਸਿੱਧਵਾਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਰਾਣਾ ਗਰੁੱਪ ਨੇ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਮਨਾਇਆ ਗਿਆ ਲੌਹੜੀ ਅਤੇ ਮਾਘੀ ਦਾ ਤਿਉਹਾਰ

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ 

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ