Saturday, September 21, 2024  

ਪੰਜਾਬ

ਨਜਾਇਜ਼ ਅਸਲਾ ਅਤੇ ਹੈਰੋਇਨ ਬਰਾਮਦਗੀ ਦੇ ਮਾਮਲੇ 'ਚ ਅਦਾਲਤ ਨੇ ਚਾਰ ਨੌਜਵਾਨਾਂ ਨੂੰ ਸੁਣਾਈ ਕੈਦ,ਇੱਕ ਬਰੀ

September 21, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 21 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਅਪ੍ਰੈਲ 2017 'ਚ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਦਰਜ ਕੀਤੇ ਗਏ ਹੈਰੋਇਨ ਅਤੇ ਅਸਲਾ ਬਰਾਮਦਗੀ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਪੰਜ ਨੌਜਵਾਨਾਂ 'ਚੋਂ ਚਾਰ ਨੂੰ ਇੱਥੋਂ ਦੀ ਇੱਕ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਜਦੋਂ ਕਿ ਇੱਕ ਨੂੰ ਬਰੀ ਕੀਤੇ ਜਾਣ ਦਾ ਹੁਕਮ ਸੁਣਾਇਆ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿਤੀ 4/4/17 ਨੂੰ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਅ/ਧ 21/61/85 ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਮੁਕੱਦਮੇ ਦੇ ਸਬੰਧ ਵਿੱਚ ਪੁਲਿਸ ਵੱਲੋਂ ਬਲਜੀਤ ਸਿੰਘ ੳਰਫ ਲਵਲੀ,ਹਰਪ੍ਰੀਤ ਸਿੰਘ ਉਰਫ ਹੈਪੀ,ਦਵਿੰਦਰ ਸਿੰਘ ਉਰਫ ਸੋਨੂੰ ਭਲਵਾਨ ਅਤੇ ਮਨਪ੍ਰੀਤ ਸਿੰਘ ਉਰਫ ਕਾਕਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਮਾਮਲੇ ਸਬੰਧੀ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਨਾਂ ਨੂੰ ਮੁਖਬਰੀ ਮਿਲੀ ਸੀ ਕਿ ਬਲਜੀਤ ਸਿੰਘ ਉਰਫ ਲਵਲੀ,ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਦਵਿੰਦਰ ਸਿੰਘ ਉਰਫ ਸੋਨੂੰ ਭਲਵਾਨ ਹੈਰੋਇਨ ਦੀ ਤਸਕਰੀ ਦਾ ਕੰਮ ਕਰਦੇ ਹਨ ਜਿਨਾਂ ਕੋਲ ਨਜਾਇਜ਼ ਹਥਿਆਰ ਵੀ ਹਨ।ਮੁਖਬਰੀ ਮਿਲਣ ਉਪਰੰੰਤ ਕੇਸ ਦਰਜ ਕਰਦਿਆਂ ਪੁਲਿਸ ਪਾਰਟੀ ਵੱਲੋਂ ਸਰਹਿੰਦ ਮੰਡੀ ਵਿਖੇ ਇੱਕ ਆਪਟਰਾ ਕਾਰ ਨੂੰ ਰੋਕਿਆ ਗਿਆ ਜਿਸ ਨੂੰ ਚਲਾ ਰਹੇ ਹਰਪ੍ਰੀਤ ਸਿੰਘ ਹੈਪੀ ਦੇ ਡੱਬ 'ਚੋਂ ਇੱਕ 38 ਬੋਰ ਰਿਵਾਲਾਵਰ ਸਮੇਤ ਦੋ ਜਿੰਦਾ ਰੌਂਦ,ਬਲਜੀਤ ਸਿੰਘ ਉਰਫ ਲਵਲੀ ਦੇ ਡੱਬ 'ਚੋਂ ਇੱਕ ਰਿਵਾਲਵਰ 357 ਬੋਰ ਸਮੇਤ ਪੰਜ ਰੌਂਦ ਬਰਾਮਦ ਹੋਣ ਤੋਂ ਇਲਾਵਾ ਕਾਰ 'ਚੋਂ 20 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ।ਜਿਸ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਵਰਨਾ ਕਾਰ ਸਮੇਤ ਦਵਿੰਦਰ ਸਿੰਘ ਉਰਫ ਸੋਨੂੰ ਭਲਵਾਨ ਨੂੰ ਕਾਬੂ ਕੀਤਾ ਗਿਆ ਜਿਸ ਦੇ ਕਬਜ਼ੇ 'ਚੋਂ ਇੱਕ ਪਿਸਟਲ 32 ਬੋਰ ਸਮੇਤ ਦੋ ਰੌਂਦ ਬਰਾਮਦ ਹੋਇਆ ਜਿਸ ਵੱਲੋਂ ਪੁੱਛਗਿੱਛ ਦੌਰਾਨ ਕੀਤੇ ਗਏ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਵੱਲੋਂ ਇੱਕ 30 ਬੋਰ ਪਿਸਟਲ ਸਮੇਤ ਪੰਜ ਰੌਂਦ ਵੀ ਬਰਾਮਦ ਕੀਤਾ ਗਿਆ।ਇਸੇ ਮਾਮਲੇ *'ਚ ਨਾਮਜ਼ਦ ਕੀਤੇ ਗਏ ਮਨਪ੍ਰੀਤ ਸਿੰਘ ਉਰਫ ਕਾਕਾ ਦੇ ਕਬਜ਼ੇ 'ਚੋਂ ਵੀ ਇੱਕ 32 ਬੋਰ ਪਿਸਟਲ ਸਮੇਤ ਸੱਤ ਰੌਂਦ ਬਰਾਮਦ ਹੋਇਆ।ਉਪਰਕੋਤ ਮਾਮਲੇ ਵਿੱਚ ਹੀ ਪੁਲਿਸ ਵੱਲੋਂ ਨਵੰਬਰ 2017 ਵਿੱਚ ਚੰਡੀਗੜ੍ਹ ਦੇ ਰਹਿਣ ਵਾਲੇ ਸਤੀਸ਼ ਕੁਮਾਰ ਨਾਮਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।ਮਾਮਲੇ ਦੀ ਅਦਾਲਤ 'ਚ ਚੱਲੀ ਸੁਣਵਾਈ ਪੂਰੀ ਹੋਣ 'ਤੇ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਬਲਜੀਤ ਸਿੰਘ ਉਰਫ ਲਵਲੀ ਵਾਸੀ ਪਿੰਡ ਅੱਤੇਵਾਲੀ ਨੂੰ ਮਾਮਲੇ 'ਚ 25 ਅਸਲਾ ਐਕਟ ਤਹਿਤ ਦੋਸ਼ੀ ਮੰਨਦੇ ਹੋਏ ਇੱਕ ਸਾਲ ਕੈਦ ਬਾਮੁਸ਼ੱਕਤ ਤੇ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਅਤੇ 21 ਐਨ.ਡੀ.ਪੀ.ਐਸ. ਐਕਟ ਤਹਿਤ ਦੋਸ਼ੀ ਮੰਨਦੇ ਹੋਏ ਤਿੰਨ ਮਹੀਨੇ ਦੀ ਕੈਦ ਤੇ ਦੋ ਹਜ਼ਾਰ ਰੁਪਏ ਜ਼ੁਰਮਾਨਾ,ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਅੱਤੇਵਾਲੀ ਨੂੰ 25 ਅਸਲਾ ਐਕਟ ਤਹਿਤ ਦੋਸ਼ੀ ਮੰਨਦੇ ਹੋਏ ਇੱਕ ਸਾਲ ਕੈਦ ਬਾਮੁਸ਼ੱਕਤ,ਪੰਜ ਹਜ਼ਾਰ ਰੁਪਏ ਜ਼ੁਰਮਾਨਾ ਅਤੇ 21 ਐਨ.ਡੀ.ਪੀ.ਐਸ. ਐਕਟ ਤਹਿਤ ਦੋਸ਼ੀ ਮੰਨਦੇ ਹੋਏ ਤਿੰਨ ਮਹੀਨੇ ਕੈਦ ਤੇ ਦੋ ਹਜ਼ਾਰ ਰੁਪਏ ਜ਼ੁਰਮਾਨਾ,ਦਵਿੰਦਰ ਸਿੰਘ ਉਰਫ ਸੋਨੂੰ ਭਲਵਾਨ ਵਾਸੀ ਸਰਹਿੰਦ ਨੂੰ 25 ਅਸਲਾ ਐਕਟ ਤਹਿਤ ਦੋਸ਼ੀ ਮੰਨਦੇ ਹੋਏ ਇੱਕ ਸਾਲ ਕੈਦ ਤੇ ਪੰਜ ਹਜ਼ਾਰ ਰੁਪਏ ਜ਼ੁਰਮਾਨਾ,ਮਨਪ੍ਰੀਤ ਸਿੰਘ ਉਰਫ ਕਾਕਾ ਵਾਸੀ ਪਿੰਡ ਪਮੌਰ ਨੂੰ 25 ਅਸਲਾ ਐਕਟ ਤਹਿਤ ਦੋਸ਼ੀ ਮੰਨਦੇ ਹੋਏ ਇੱਕ ਸਾਲ ਕੈਦ ਬਾਮੁਸ਼ੱਕਤ ਅਤੇ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਦੀ ਸਜ਼ਾ ਸੁਣਾਈ ਹੈ।ਅਦਾਲਤ ਨੇ ਸਤੀਸ਼ ਕੁਮਾਰ ਨੂੰ ਉਪਰੋਕਤ ਮੁਕੱਦਮੇ 'ਚੋਂ ਬਰੀ ਕੀਤੇ ਜਾਣ ਦਾ ਹੁਕਮ ਸੁਣਾਇਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ਿਲ੍ਹਾ ਫਤਹਿਗੜ੍ਹ ਵਿੱਚ ਤੇਂਦੂਆ ਮੌਜੂਦ ਨਹੀਂ: ਵਣ ਰੇਂਜ ਅਫ਼ਸਰ

ਜ਼ਿਲ੍ਹਾ ਫਤਹਿਗੜ੍ਹ ਵਿੱਚ ਤੇਂਦੂਆ ਮੌਜੂਦ ਨਹੀਂ: ਵਣ ਰੇਂਜ ਅਫ਼ਸਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਰਾਸ਼ਟਰੀ ਸਿਨੇਮਾ ਦਿਵਸ 'ਤੇ ਇੱਕ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਰਾਸ਼ਟਰੀ ਸਿਨੇਮਾ ਦਿਵਸ 'ਤੇ ਇੱਕ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਪੰਜਾਬ: BSF, ਪੰਜਾਬ ਪੁਲਿਸ ਨੇ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਹੱਦ ਨੇੜੇ 2.8 ਕਿਲੋ ਹੈਰੋਇਨ ਬਰਾਮਦ

ਪੰਜਾਬ: BSF, ਪੰਜਾਬ ਪੁਲਿਸ ਨੇ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਹੱਦ ਨੇੜੇ 2.8 ਕਿਲੋ ਹੈਰੋਇਨ ਬਰਾਮਦ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਖਰੜ ਤੋਂ ਦਾਦਾ ਪੋਤੇ ਦਾ ਖੇਡ ਮੁਕਾਬਲਾ ਦੇਖਣ ਆਇਆ ਦਿਲ ਦਾ ਦੌਰਾ ਪੈਣ ਕਾਰਨ ਦਾਦੇ ਦੀ ਹੋਈ ਮੌਤ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਖੂਨਦਾਨ ਕਰਨ ਦੀ ਅਪੀਲ ਕੀਤੀ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ

ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਬਣਦਾ ਹੈ ਫਰਜ਼– ਅਨਮਜੋਤ ਕੌਰ