Monday, November 25, 2024  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਰਾਸ਼ਟਰੀ ਸਿਨੇਮਾ ਦਿਵਸ 'ਤੇ ਇੱਕ ਵਿਸ਼ੇਸ਼ ਲੈਕਚਰ

September 21, 2024
ਸ੍ਰੀ ਫ਼ਤਹਿਗੜ੍ਹ ਸਾਹਿਬ/21 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਰਾਸ਼ਟਰੀ ਸਿਨੇਮਾ ਦਿਵਸ 2024 ਮੌਕੇ ਚਿਤਕਾਰਾ ਯੂਨੀਵਰਸਿਟੀ, ਪੰਜਾਬ ਦੇ ਚਿਤਕਾਰਾ ਸਕੂਲ ਆਫ਼ ਮਾਸ ਕਮਿਊਨੀਕੇਸ਼ਨ ਦੇ ਅਸਿਸਟੈਂਟ ਪ੍ਰੋਫੈਸਰ ਰਿਪੁਦਮਨ ਸਿੰਘ ਦੁਆਰਾ "ਫਿਲਮਾਂ ਦੀ ਭਾਸ਼ਾ" ਸਿਰਲੇਖ ਅਧੀਨ ਇੱਕ ਦਿਲਚਸਪ ਵਿਸ਼ੇਸ਼ ਲੈਕਚਰ ਕਰਵਾਇਆ। ਸਮਾਗਮ ਦੀ ਸ਼ੁਰੂਆਤ ਅੰਗਰੇਜੀ ਵਿਭਾਗ ਦੇ ਮੁਖੀ ਜਸਪ੍ਰੀਤ ਕੌਰ ਦੁਆਰਾ ਮਹਿਮਾਨ ਬੁਲਾਰੇ ਦਾ ਨਿੱਘਾ ਸੁਆਗਤ ਅਤੇ ਜਾਣ-ਪਛਾਣ ਨਾਲ ਹੋਈ। ਰਿਪੁਦਮਨ ਸਿੰਘ ਨੇ ਫਿਲਮ ਨਿਰਮਾਣ ਦੀ ਕਲਾ, ਸਿਨੇਮਾ ਦੀ ਭਾਸ਼ਾ ਦੀਆਂ ਬਾਰੀਕੀਆਂ ਅਤੇ ਸਮਾਜ 'ਤੇ ਇਸ ਦੇ ਡੂੰਘੇ ਪ੍ਰਭਾਵ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਫਿਲਮਾਂ ਸੰਚਾਰ ਦੇ ਸ਼ਕਤੀਸ਼ਾਲੀ ਮਾਧਿਅਮ ਵਜੋਂ ਕੰਮ ਕਰਦੀਆਂ ਹਨ, ਅਤੇ ਵਿਜ਼ੂਅਲ ਕਹਾਣੀ  ਦੁਆਰਾ ਗੁੰਝਲਦਾਰ ਸੱਭਿਆਚਾਰਕ, ਭਾਵਨਾਤਮਕ ਅਤੇ ਰਾਜਨੀਤਿਕ ਸੰਦੇਸ਼ ਪਹੁੰਚਾਉਂਦੀਆਂ ਹਨ। ਪਰਮਿੰਦਰ ਕੌਰ, ਸਹਾਇਕ ਪ੍ਰਫੈਸਰ ਅੰਗਰੇਜ਼ੀ ਵਿਭਾਗ, ਸਮਾਗਮ ਦੇ ਮੇਜ਼ਬਾਨ ਰਹੇ। ਇਸ ਮੌਕੇ ਸਹਾਇਕ ਪ੍ਰੋਫ਼ੈਸਰ ਡਾ. ਨਵਸ਼ਗਨਦੀਪ ਕੌਰ, ਮੁਖੀ, ਸਮਾਜ ਸ਼ਾਸਤਰ ਵਿਭਾਗ ਅਤੇ ਅੰਗਰੇਜ਼ੀ ਅਤੇ ਸਮਾਜ ਸ਼ਾਸਤਰ  ਵਿਭਾਗਾਂ ਦੇ ਫੈਕਲਟੀ ਮੈਂਬਰ ਹਾਜ਼ਰ ਸਨ। ਇਸ ਲੈਕਚਰ ਨੇ ਵਿਦਿਆਰਥੀਆਂ ਨੂੰ ਸਿਨੇਮਾ ਦੀ ਦੁਨੀਆ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਦਿੱਤਾ। ਇਹ ਸੈਸ਼ਨ ਫਿਲਮਾਂ ਅਤੇ ਸਾਹਿਤ ਵਿਚਲੇ ਸੰਬੰਧ ਅਤੇ ਵਿਭਿੰਨ ਅਕਾਦਮਿਕ ਵਿਸ਼ਿਆਂ  ਦੀ ਸਮਝ ਨੂੰ ਵਧਾਉਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਸੀ। ਸਮਾਗਮ ਦੀ ਸਮਾਪਤੀ ਡਾ. ਬਲਜੀਤ ਕੌਰ, ਸਹਾਇਕ  ਪ੍ਰਫੈਸਰ ਅੰਗਰੇਜ਼ੀ ਦੇ ਧੰਨਵਾਦੀ ਮਤੇ ਨਾਲ ਹੋਈ। ਉਹਨਾਂ ਵਿਭਾਗ ਦੇ ਪ੍ਰੋਫੈਸਰ ਏਮੀਰੇਟਸ ਡਾ. ਸਵਰਾਜ ਰਾਜ ਅਤੇ ਵਿਭਾਗ ਦੇ ਪੂਰਵ ਮੁਖੀ ਡਾ. ਅੰਕਦੀਪ ਕੌਰ ਦਾ ਵਿਸ਼ੇਸ ਧੰਨਵਾਦ  ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ