Saturday, November 23, 2024  

ਚੰਡੀਗੜ੍ਹ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਦੀਵਾਲ਼ੀ ਤੋਂ ਤਿੰਨ ਦਿਨ ਪਹਿਲਾਂ ਰੋਸ ਪ੍ਰਦਰਸ਼ਨ ਦਾ ਐਲਾਨ

September 21, 2024

ਚੰਡੀਗੜ੍ਹ, 20 ਸਤੰਬਰ

ਯੂ.ਟੀ. ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਸੰਘਰਸ਼ ਵਿੱਚ ਜੁਟੇ ਚੰਡੀਗੜ੍ਹ ਪੰਜਾਬੀ ਮੰਚ ਦੀ ਇੱਕ ਮੀਟਿੰਗ ਸੈਕਟਰ 38 ਸਥਿਤ ਗੁਰਦੁਆਰਾ ਸ਼ਾਹਪੁਰ ਵਿਖੇ ਹੋਈ ਜਿਸ ਵਿੱਚ 28 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ।
ਬਾਬਾ ਸਾਧੂ ਸਿੰਘ ਸਾਰੰਗਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ ਸੰਨ 1966 ਤੱਕ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਹਾਸਿਲ ਸੀ ਪ੍ਰੰਤੂ 1 ਨਵੰਬਰ 1966 ਨੂੰ ਜਦੋਂ ਪੰਜਾਬ ਤੇ ਹਰਿਆਣਾ ਦੀ ਵੰਡ ਹੋਈ ਤਾਂ ਇੱਥੇ ਇੱਕਦਮ ਪੰਜਾਬੀ ਭਾਸ਼ਾ ਨੂੰ ਪਿੱਛੇ ਕਰਕੇ ਅੰਗਰੇਜ਼ੀ ਲਾਗੂ ਕਰ ਦਿੱਤੀ ਗਈ। ਬਾਹਰੀ ਸੂਬਿਆਂ ਤੋਂ ਇੱਥੇ ਸਮੇਂ-ਸਮੇਂ ’ਤੇ ਆਏ ਉੱਚ ਅਧਿਕਾਰੀਆਂ ਨੇ ਵੀ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਇੱਥੇ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸਮੇਂ-ਸਮੇਂ ਦੇ ਪ੍ਰਸ਼ਾਸਕਾਂ ਨੂੰ ਮੰਗ ਪੱਤਰ ਵੀ ਸੌਂਪੇ ਗਏ ਪ੍ਰੰਤੂ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ ਮੰਚ ਵੱਲੋਂ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਨਵੰਬਰ ਨੂੰ ਕਾਲ਼ੇ ਦਿਨ ਵਜੋਂ ਮਨਾਇਆ ਜਾਣਾ ਸੀ ਪ੍ਰੰਤੂ ਉਸ ਦਿਨ ਦੀਵਾਲ਼ੀ ਦਾ ਤਿਉਹਾਰ ਹੋਣ ਕਰਕੇ ਮੰਚ ਨੇ ਫ਼ੈਸਲਾ ਕੀਤਾ ਕਿ ਦੀਵਾਲ਼ੀ ਤੋਂ ਤਿੰਨ ਦਿਨ ਪਹਿਲਾਂ 28 ਅਕਤੂਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਸੈਕਟਰ 34 ਦੇ ਪਿਕਾਡਲੀ ਚੌਂਕ ਵਿਖੇ ਮੰਚ ਦੇ ਬੈਨਰ ਹੇਠ ਇਕੱਠੇ ਹੋ ਕੇ ਯੂ.ਟੀ. ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਨਾਅਰੇਬਾਜ਼ੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਸਕੱਤਰ ਗੁਰਪ੍ਰੀਤ ਸੋਮਲ, ਤਰਕਸ਼ੀਲ ਸੋਸਾਇਟੀ ਚੰਡੀਗੜ੍ਹ ਤੋਂ ਜੋਗਾ ਸਿੰਘ, ਕਿਸਾਨ ਆਗੂ ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਕਾਮਰੇਡ ਪ੍ਰਲਾਦ ਸਿੰਘ ਅਤੇ ਬੀਬੀ ਮੀਤ ਕੌਰ ਨੇ ਭਰੋਸਾ ਦਿਵਾਇਆ ਕਿ 28 ਅਕਤੂਬਰ ਨੂੰ ਸ਼ਾਮ ਦੇ 4 ਵਜੇ ਤੋਂ ਲੈ ਕੇ 6 ਵਜੇ ਤੱਕ ਵੱਡੀ ਗਿਣਤੀ ਵਿੱਚ ਪੰਜਾਬੀ ਪ੍ਰੇਮੀਆਂ ਦੀ ਸ਼ਮੂਲੀਅਤ ਕਰਵਾ ਕੇ ਪ੍ਰਸ਼ਾਸਨ ਖਿਲਾਫ਼ ਰੋਸ ਕੀਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਮੀਤ ਪ੍ਰਧਾਨ ਬਣੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ