Monday, November 25, 2024  

ਪੰਜਾਬ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

September 21, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 21 ਸਤੰਬਰ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਪਾਸੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਔਰਤਾਂ ਨਾਲ ਕਈ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਦੇਸ਼ ਦੀ ਰੱਖਿਆ ਕਰਨ ਵਾਲੇ ਫ਼ੌਜੀ ਅਫ਼ਸਰ ਦੀ ਵਕੀਲ ਬੇਟੀ ਦਾ ਪਿੱਛਾ ਕਰ ਰਹੇ ਗਲਤ ਅਨਸਰਾਂ ਤੋਂ ਬਚਣ ਲਈ ਪੁਲਿਸ ਥਾਣੇ ਵਿਚ ਜਾਂਦੀ ਹੈ, ਪਰੰਤੂ ਪੁਲਿਸ ਦੇ ਮੁਲਾਜ਼ਮ ਹੀ ਉਸ ਨਾਲ ਬਦਸਲੂਕੀ ਕਰਦੇ ਹਨ, ਜੋ ਬਹੁਤ ਗੰਭੀਰ ਮਾਮਲਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਕੰਮ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਹੁੰਦੀ ਹੈ, ਪਰੰਤੂ ਜਦੋਂ ਪੁਲਿਸ ਅਫ਼ਸਰ ਆਪਣੇ ਡਿਊਟੀ ਨਿਭਾਉਣ ਦੀ ਬਜਾਇ ਫ਼ਰਿਆਦ ਲੈ ਕੇ ਆਏ ਲੋਕਾਂ ਨੂੰ ਹੀ ਜਲੀਲ ਕਰਨ ਤਾਂ ਇਨਸਾਫ਼ ਕਿਥੋਂ ਮਿਲੇਗਾ। ਉਨ੍ਹਾਂ ਕਿਹਾ ਕਿ ਫ਼ੌਜੀ ਦੇਸ਼ ਦੀ ਰੱਖਿਆ ਲਈ ਬਾਰਡਰਾਂ ’ਤੇ ਡਿਊਟੀ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਜਿਹੀ ਘਟਨਾ ਵਾਪਰਨੀ ਸਰਕਾਰ ਲਈ ਹੋਰ ਵੀ ਨਮੋਸ਼ੀ ਵਾਲੀ ਗੱਲ ਹੈ। ਐਡਵੋਕੇਟ ਧਾਮੀ ਨੇ ਓੜੀਸਾ ਸਰਕਾਰ ਨੂੰ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਵਰਤਾਰੇ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਕਿਉਂਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਦੇਸ਼ ਅੰਦਰ ਸਿੱਖਾਂ ਨਾਲ ਨਾ-ਇਨਸਾਫ਼ੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਗ੍ਰਹਿ ਮੰਤਰੀ ਸੂਬਾ ਸਰਕਾਰ ਨੂੰ ਵੀ ਨਿਰਦੇਸ਼ ਦੇਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਰੈੱਡ ਰਿਬਨ ਕਲੱਬ ਨੇ ਪਿੰਡ ਸੈਂਪਲਾ ਵਿਖੇ ਕੱਢੀ ਜਾਗਰੂਕਤਾ ਰੈਲੀ 

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਸ਼ਾ-ਜਾਗਰੂਕਤਾ ਲਈ ਸਮੁਦਾਇਕ ਮੁਹਿੰਮ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਜਲੰਧਰ ਤੋਂ ਲੰਡਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ