ਸ੍ਰੀ ਫ਼ਤਹਿਗੜ੍ਹ ਸਾਹਿਬ/24 ਸਤੰਬਰ :
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਅੱਜ ਕੌਮੀ ਸੇਵਾ ਯੋਜਨਾ ਐਨ ਐਸ ਐਸ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਸਵਾਗਤੀ ਭਾਸ਼ਣ ਦਿੰਦੇ ਹੋਏ ਕੌਮੀ ਸੇਵਾ ਯੋਜਨਾ ਬਾਰੇ ਚਾਨਣਾ ਪਾਇਆ। ਡਾ. ਗੀਤ ਲਾਂਬਾ ਅਤੇ ਡਾ. ਰੂਪ ਕਮਲ ਕੌਰ ਵੱਲੋਂ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ। ਡਾ. ਗੀਤ ਲਾਂਬਾ ਨੇ ਵਲੰਟੀਅਰਾਂ ਨੂੰ ਕੌਮੀ ਸੇਵਾ ਯੋਜਨਾ ਦੇ ਇਤਿਹਾਸ ਬਾਰੇ ਦੱਸਦੇ ਹੋਏ ਐਨ ਐਸ ਐਸ ਵਲੰਟੀਅਰਾਂ ਦੀ ਸਮਾਜ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਤੇ ਚਰਚਾ ਕੀਤੀ। ਡਾ. ਰੂਪ ਕਮਲ ਕੌਰ ਨੇ ਵਲੰਟੀਅਰਾਂ ਨੂੰ ਨੂੰ ਚੰਗੇ ਨਾਗਰਿਕ ਬਣਨ ਦੀ ਸੌਂਹ ਚੁਕਵਾਈ ਤੇ ਧੰਨਵਾਦ ਦੇ ਬੋਲ ਡਾ. ਜਸਵੀਰ ਸਿੰਘ ਵੱਲੋਂ ਬੋਲੇ ਗਏ। ਪ੍ਰੋਗਰਾਮ ਦੇ ਆਖ਼ਰ ਵਿੱਚ ਐਨ ਐਨ ਐਸ ਵਲੰਟੀਅਰਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਹ ਪੂਰਾ ਪ੍ਰੋਗਰਾਮ ਐਨ ਐਨ ਐਸ ਕੋ-ਆਰਡੀਨੇਟਰ ਡਾ. ਜਸਵੀਰ ਕੌਰ, ਪ੍ਰੋ. ਮਨਦੀਪ ਕੌਰ ਅਤੇ ਡਾ. ਜਸਵੀਰ ਸਿੰਘ ਦੀ ਨਿਗਰਾਨੀ ਹੇਠ ਨੇਪਰੇ ਚੜਿਆ।