ਸ੍ਰੀ ਫਤਿਹਗੜ੍ਹ ਸਾਹਿਬ/24 ਸਤੰਬਰ:(ਰਵਿੰਦਰ ਸਿੰਘ ਢੀਂਡਸਾ)ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ 02 ਅਕਤੂਬਰ ਤੱਕ ਸੂਬੇ ਅੰਦਰ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦੜਵਾੜੇ ਦੌਰਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ "ਸਵੱਛਤਾ ਹੀ ਸੇਵਾ "ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਤੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ "ਸਵੱਛ ਭਾਰਤ ਮੁਹਿੰਮ ਦੀ 10ਵੀਂ ਵਰ੍ਹੇਗੰਢ "ਨੂੰ ਸਮਰਪਿਤ "ਸਵੱਛਤਾ ਹੀ ਸੇਵਾ ਮੁਹਿੰਮ-2024" ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਿਹਤਮੰਦ ਜੀਵਨ ਲਈ ਵਾਤਾਵਰਨ ਦਾ ਸਾਫ ਸੁਥਰਾ ਹੋਣਾ ਅਤੀ ਜਰੂਰੀ ਹੁੰਦਾ ਹੈ, ਇਸ ਲਈ ਸਾਨੂੰ ਆਪਣੀ ਨਿੱਜੀ ਸਫਾਈ ਦੇ ਨਾਲ ਨਾਲ ਆਲੇ ਦੁਆਲੇ ਦੀ ਸਫਾਈ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਰੁੱਖ ਲਗਾਉਣੇ ਚਾਹੀਦੇ ਹਨ, ਕੂੜਾ ਕਰਕਟ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ, ਅਤੇ ਪੋਲੂਸ਼ਨ ਕੰਟਰੋਲ ਬੋਰਡ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ।ਉਹਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਫਾਈ ਰੱਖਣ ਨਾਲ ਵਿਅਕਤੀ ਬਹੁਤ ਸਾਰੀਆਂ ਬਿਮਾਰੀਆਂ ਤੋਂ ਸਹਿਜੇ ਹੀ ਵਧ ਸਕਦਾ ਹੈ , ਇਸ ਲਈ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਸਾਫ ਸੁਥਰੇ ਵਾਤਾਵਰਨ ,ਨਿੱਜੀ ਸਫਾਈ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਆਦਿ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ।ਇਸ ਮੌਕੇ ਤੇ ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ , ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਆਸ਼ਾ ਵਰਕਰਾਂ ਤੋਂ ਇਲਾਵਾ ਰਿਮਟ ਨਰਸਿੰਗ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।