Tuesday, November 19, 2024  

ਪੰਜਾਬ

28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਾਰਪੋਰੇਟ ਵਿਰੋਧੀ ਦਿਨ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ

September 24, 2024

ਲਹਿਰਾਗਾਗਾ 24 ਸਤੰਬਰ ( ਖੋਖਰ)

ਇੱਥੇ ਲਹਿਰਾ ਗਾਗਾ ਇਲਾਕੇ ਦੀਆਂ ਸਮੂਹ ਕਿਸਾਨ ਅਤੇ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬਾਬਾ ਧੰਨਾ ਸਿੰਘ ਗੁਰੂ ਘਰ ਲਹਿਰਾ ਗਾਗਾ ਵਿਖੇ ਹੋਈl ਇਸ ਮੀਟਿੰਗ ਵਿੱਚ ਮਿਤੀ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ਉੱਤੇ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਦੇ ਖਿਲਾਫ ਅਤੇ ਇਹਨਾਂ ਨੂੰ ਭਾਂਜ ਦੇਣ ਲਈ ਜਾਗਰੂਕਤਾ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆl ਮੀਟਿੰਗ ਨੂੂੰ ਸੰਬੋਧਨ ਕਰਦਿਆਂ ਸਾਰੀਆਂ ਹੀ ਜਥੇਬੰਦੀਆਂ ਦੇ ਆਗੂਆਂ ਨੇ ਗਰੀਬ ਪਰਿਵਾਰ ਫੰਡ ਧਰਮਸ਼ਾਲਾ ਵਿਖੇ ਕਾਨਫਰੰਸ ਦੇ ਰੂਪ ਵਿੱਚ ਭਰਵਾਂ ਇਕੱਠ ਕਰਨ ਦਾ ਸੱਦਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕ ਚੇਤਨਾ ਮੰਚ ਲਹਿਰਾਗਾਗਾ ਦੇ ਪ੍ਰਧਾਨ ਸ੍ਰੀ ਗਿਆਨ ਚੰਦ ਸ਼ਰਮਾ ਨੇ ਕਿਹਾ ਕਿ ਅੱਜ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦੇ ਕਾਰਨ ਜਿੱਥੇ ਅਮੀਰ ਗਰੀਬ ਵਿਚਕਾਰ ਪਾੜਾ ਬਹੁਤ ਡੂੰਘਾ ਹੋ ਗਿਆ ਹੈ। ਕਾਰਪੋਰੇਟ ਕੰਪਨੀਆਂ ਤੇ ਘਰਾਣਿਆਂ ਵੱਲੋਂ ਕੁਦਰਤੀ ਸਾਧਨਾਂ ਸਰੋਤਾਂ ਦੀ ਅੰਨ੍ਹੇ ਵਾਹ ਲੁੱਟ ਕਰਨ ਨਾਲ ਵਾਤਾਵਰਨ ਦੇ ਸੰਕਟ ਨੇ ਵੀ ਗੰਭੀਰ ਰੂਪ ਧਾਰ ਕਰ ਲਿਆ ਹੈ l ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ ਇਹਨਾਂ ਨੀਤੀਆਂ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ। ਇਨ੍ਹਾਂ ਨੀਤੀਆਂ ਤੇ ਚਲਦੀ ਹੋਈ ਪੰਜਾਬ ਸਰਕਾਰ ਦੀ ਭਗਵੰਤ ਮਾਨ ਸਰਕਾਰ ਵੀ ਕਿਸਾਨ ਅਤੇ ਲੋਕ ਵਿਰੋਧੀ ਫੈਸਲੇ ਲੈ ਰਹੀ ਹੈl
ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜੋ ਲੋਕਾਂ ਦੇ ਪੱਖ ਦਾ ਸਮਾਜ ਉਸਾਰਨ ਦਾ ਸੁਪਨਾ ਲਿਆ ਸੀ ਉਸ ਨੂੰ ਇਹਨਾਂ ਅਖੌਤੀ ਇਨਕਲਾਬੀਆਂ ਨੇ ਚਕਨਾਚੂਰ ਕਰ ਦਿੱਤਾ ਹੈ ਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੇ ਹਨ l ਸੇ ਮਨੋਰਥ ਦੇ ਲਈ ਲੋਕਾਂ ਨੂੰ ਜਾਗਰੂਕਤਾ ਦੇ ਵਜੋਂ ਭਗਤ ਸਿੰਘ ਦਾ ਜਨਮ ਦਿਨ ਕਾਰਪੋਰੇਟ ਭਜਾਓ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ l ਉਹਨਾਂ ਇਲਾਕੇ ਦੇ ਸਮੂਹ ਲੋਕਾਂ ਨੂੰ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ l ਇਸ ਮੀਟਿੰਗ ਵਿੱਚ ਸ੍ਰੀ ਲਛਮਣ ਸਿੰਘ ਅਲੀ ਸ਼ੇਰ ਕਿਸਾਨ ਫੈਡਰੇਸ਼ਨ. ਸਰਬਜੀਤ ਸ਼ਰਮਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਲਹਿਰਾ. ਮਿੱਠੂ ਸਿੰਘ ਵੀ ਕੇ ਯੂ ਰਾਜੇਵਾਲ, ਪੂਰਨ ਸਿੰਘ ਖਾਈ ਬਿਜਲੀ ਬੋਰਡ. ਮਾਸਟਰ ਰਘਵੀਰ ਸਿੰਘ ਭਟਾਲ ਲੋਕ ਚੇਤਨਾ ਮੰਚ ਲਹਿਰਾ ਗਾਗਾ. ਬਲਵੀਰ ਸਿੰਘ ਜਲੂਰ ਪੰਜਾਬ ਕਿਸਾਨ ਯੂਨੀਅਨ. ਜਗਜੀਤ ਸਿੰਘ ਭਟਾਲ ਜਮਹੂਰੀ ਅਧਿਕਾਰ ਸਭਾ ਜਿਲਾ ਪ੍ਰਧਾਨ. ਬਲਵਿੰਦਰ ਸਿੰਘ ਜਲੂਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ. ਡਾਕਟਰ ਜਗਦੀਸ਼ ਪਾਪੜਾ ਅਤੇ ਹੋਰ ਸਰਗਰਮ ਆਗੂ ਹਾਜ਼ਰ ਸਨ l

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ 'ਰਾਸ਼ਟਰੀ ਪ੍ਰੈੱਸ ਦਿਵਸ' ਮੌਕੇ ਵਿਸ਼ੇਸ਼ ਲੈਕਚਰ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ 'ਰਾਸ਼ਟਰੀ ਪ੍ਰੈੱਸ ਦਿਵਸ' ਮੌਕੇ ਵਿਸ਼ੇਸ਼ ਲੈਕਚਰ 

ਅਮਨ ਅਰੋੜਾ ਨੇ ਗਿੱਦੜਬਾਹਾ 'ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ 'ਤੇ ਕੀਤਾ ਤਿੱਖਾ ਹਮਲਾ

ਅਮਨ ਅਰੋੜਾ ਨੇ ਗਿੱਦੜਬਾਹਾ 'ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ 'ਤੇ ਕੀਤਾ ਤਿੱਖਾ ਹਮਲਾ

ਮੁਸਲਿਮ ਭਾਈਚਾਰੇ ਨੇ ਵੀ 'ਆਪ' ਉਮੀਦਵਾਰ ਡਿੰਪੀ ਢਿੱਲੋਂ ਦਾ ਕੀਤਾ ਸਮਰਥਨ

ਮੁਸਲਿਮ ਭਾਈਚਾਰੇ ਨੇ ਵੀ 'ਆਪ' ਉਮੀਦਵਾਰ ਡਿੰਪੀ ਢਿੱਲੋਂ ਦਾ ਕੀਤਾ ਸਮਰਥਨ

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ  

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ  

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ