Tuesday, November 19, 2024  

ਪੰਜਾਬ

ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

September 24, 2024

ਚੰਡੀਗੜ੍ਹ, 24 ਸਤੰਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਖੇਤੀਬਾੜੀ ਕਾਨੂੰਨ, 2020 ਨੂੰ ਮੁੜ ਤੋਂ ਲਾਗੂ ਕਰਨ ਦੀ ਗੱਲ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।  ਪਾਰਟੀ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ। ਭਾਜਪਾ ਆਪਣੇ ਸੰਸਦ ਮੈਂਬਰਾਂ ਨੂੰ ਸਮਾਜ ਵਿੱਚ ਨਫ਼ਰਤ ਫੈਲਾਉਣ ਲਈ ਇੱਕ ਟੂਲ-ਕਿੱਟ ਵਜੋਂ ਵਰਤ ਰਹੀ ਹੈ।

ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ ਦੇਸ਼ ਦੇ ਕਰੋੜਾਂ ਕਿਸਾਨਾਂ ਅਤੇ 750 ਸ਼ਹੀਦ ਕਿਸਾਨਾਂ ਦਾ ਅਪਮਾਨ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਕਿਸਾਨਾਂ ਦੇ ਨਾਲ ਹਨ ਤਾਂ ਉਹਨਾਂ ਨੂੰ ਆਪਣੀ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਤੁਰੰਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਕੰਗ ਨੇ ਪੀਐਮ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਕਿਸਾਨਾਂ ਤੋਂ ਮੁਆਫ਼ੀ ਮੰਗ ਕੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਤੁਸੀਂ ਕਿਹਾ ਸੀ ਕਿ ਅਸੀਂ ਕਾਨੂੰਨ ਬਣਾਉਣ ਵਿੱਚ ਗਲਤੀ ਕੀਤੀ ਹੈ। ਫਿਰ ਤੁਹਾਡੇ ਸੰਸਦ ਮੈਂਬਰ ਇਸ 'ਤੇ ਉਲਟ ਬਿਆਨ ਕਿਉਂ ਦੇ ਰਹੇ ਹਨ?  ਕੀ ਤੁਹਾਡੇ ਸੰਸਦ ਮੈਂਬਰ ਅਤੇ ਤੁਹਾਡੀ ਪਾਰਟੀ ਦੇ ਆਗੂ ਹੁਣ ਤੁਹਾਡੀ ਗੱਲ ਨਹੀਂ ਸੁਣਦੇ ਜਾਂ ਤੁਸੀਂ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਨਹੀਂ ਸਮਝਦੇ?

ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਅਕਸਰ ਸਮਾਜ ਨੂੰ ਵੰਡਣ ਅਤੇ ਭਾਈਚਾਰਾ ਖਰਾਬ ਕਰਨ ਵਾਲੇ ਬਿਆਨ ਦਿੰਦੀ ਹੈ, ਉਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਦਾ ਮਜ਼ਾਕ ਉਡਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ।  ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਤੁਹਾਡੀ ਪਾਰਟੀ ਅਤੇ ਤੁਸੀਂ ਕਿਸ ਪਾਸੇ ਹੋ? 

ਕੰਗ ਨੇ ਕਿਹਾ ਕਿ ਮੈਨੂੰ ਪ੍ਰਧਾਨ ਮੰਤਰੀ ਮੋਦੀ 'ਤੇ ਤਰਸ ਆਉਂਦਾ ਹੈ ਕਿਉਂਕਿ ਉਨ੍ਹਾਂ ਨੇ ਤਿੰਨ ਸਾਲ ਪਹਿਲਾਂ ਬਿਆਨ ਦਿੱਤਾ ਸੀ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਨਹੀਂ ਸਮਝ ਸਕੇ।  ਮੈਂ ਉਨ੍ਹਾਂ ਤੋਂ ਮੁਆਫੀ ਮੰਗਦਾ ਹਾਂ।  ਅੱਜ ਉਨ੍ਹਾਂ ਦੀ ਆਪਣੀ ਹੀ ਸੰਸਦ ਮੈਂਬਰ ਉਨ੍ਹਾਂ ਦੇ ਬਿਆਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਤੁਰੰਤ ਕੰਗਣਾ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ ਇਸ ਦਾ ਸਪੱਸ਼ਟ ਮਤਲਬ ਇਹ ਹੋਵੇਗਾ ਕਿ ਕੰਗਨਾ ਰਣੌਤ ਤੋਂ ਸਕ੍ਰਿਪਟਡ ਬਿਆਨਬਾਜ਼ੀ ਕਰਵਾਈ ਜਾ ਰਹੀ ਹੈ ਤਾਂ ਜੋ ਸਮਾਜ 'ਚ ਫੁੱਟ ਪੈ ਸਕੇ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕੀ ਤੁਸੀਂ ਕੰਗਣਾ ਦੇ ਖਿਲਾਫ ਕਾਰਵਾਈ ਕਰੋਗੇ ਜਾਂ ਤੁਸੀਂ ਵੀ ਪੰਜਾਬ ਭਾਜਪਾ ਨੇਤਾ ਹਰਜੀਤ ਗਰੇਵਾਲ ਵਾਂਗ ਕਹੋਗੇ ਕਿ ਮੈਂ ਵੀ ਮਜਬੂਰ ਹਾਂ ਅਤੇ ਇਹ ਮੇਰੇ ਵੱਸ 'ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੀ ਪੰਜਾਬ ਇਕਾਈ ਦੀ ਗੱਲ ਨਾ ਤਾਂ ਕੋਈ ਸੁਣਨ ਨੂੰ ਤਿਆਰ ਹੈ ਅਤੇ ਨਾ ਹੀ ਕੋਈ ਮਿਲਦਾ ਹੈ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਆਗੂਆਂ ਦੀ ਕੋਈ ਪ੍ਰਵਾਹ ਨਹੀਂ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ 'ਰਾਸ਼ਟਰੀ ਪ੍ਰੈੱਸ ਦਿਵਸ' ਮੌਕੇ ਵਿਸ਼ੇਸ਼ ਲੈਕਚਰ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ 'ਰਾਸ਼ਟਰੀ ਪ੍ਰੈੱਸ ਦਿਵਸ' ਮੌਕੇ ਵਿਸ਼ੇਸ਼ ਲੈਕਚਰ 

ਅਮਨ ਅਰੋੜਾ ਨੇ ਗਿੱਦੜਬਾਹਾ 'ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ 'ਤੇ ਕੀਤਾ ਤਿੱਖਾ ਹਮਲਾ

ਅਮਨ ਅਰੋੜਾ ਨੇ ਗਿੱਦੜਬਾਹਾ 'ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ 'ਤੇ ਕੀਤਾ ਤਿੱਖਾ ਹਮਲਾ

ਮੁਸਲਿਮ ਭਾਈਚਾਰੇ ਨੇ ਵੀ 'ਆਪ' ਉਮੀਦਵਾਰ ਡਿੰਪੀ ਢਿੱਲੋਂ ਦਾ ਕੀਤਾ ਸਮਰਥਨ

ਮੁਸਲਿਮ ਭਾਈਚਾਰੇ ਨੇ ਵੀ 'ਆਪ' ਉਮੀਦਵਾਰ ਡਿੰਪੀ ਢਿੱਲੋਂ ਦਾ ਕੀਤਾ ਸਮਰਥਨ

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ  

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ  

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ