ਸ੍ਰੀ ਫ਼ਤਹਿਗੜ੍ਹ ਸਾਹਿਬ/24 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਅੱਜ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਤਾਂ ਨੂੰ ਰਵਾਨਾ ਕਰਨ ਉਪਰੰਤ ਜੱਥੇਦਾਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਤਿਆਗ ਦੀ ਮੂਰਤ ਅਤੇ ਪੰਥ ਦੀ ਚੜ੍ਹਦੀਕਲਾ ਤੇ ਏਕਤਾ ਦੇ ਮੁਦੱਈ ਸਨ । ਉਨ੍ਹਾਂ ਨਾਲ ਮੇਰੇ ਪਿਤਾ ਰਣਧੀਰ ਸਿੰਘ ਚੀਮਾ ਸਾਬਕਾ ਮੰਤਰੀ ਪੰਜਾਬ ਦਾ ਭਰਾਵਾਂ ਵਾਲਾਂ ਪਿਆਰ ਸੀ। ਉਨ੍ਹਾਂ ਨੇ ਇੱਕਠਿਆਂ ਸਿਆਸਤ ਵਿੱਚ ਅਹਿਮ ਜੁੰਮੇਵਾਰੀਆਂ ਨਿਭਾਈਆਂ ਸਨ।ਉਹਨਾਂ ਦੀ ਪੰਥ ਪ੍ਰਸਤੀ ਅਤੇ ਸਿੱਖ ਸਿਆਸਤ ’ਚ ਨਿਭਾਈ ਅਹਿਮ ਭੂਮਿਕਾ ਤੋਂ ਸ਼ਾਇਦ ਹੀ ਕੋਈ ਅਣਜਾਣ ਹੋਵੇ । ਉਹਨਾਂ ਨੇ 14 ਸਾਲ ਦੀ ਉਮਰ ਵਿੱਚ 'ਸ਼੍ਰੋਮਣੀ ਅਕਾਲੀ ਦਲ' ਵਿੱਚ ਸ਼ਾਮਲ ਹੋ ਕੇ ਆਪਣਾ ਧਾਰਮਿਕ ਅਤੇ ਸਿਆਸੀ ਜੀਵਨ ਸ਼ੁਰੂ ਕਰ ਲਿਆ ਸੀ, ਇਸ ਤੋਂ ਬਾਅਦ ਉਹਨਾਂ ਨੇ ਹਰ ਅਕਾਲੀ ਮੋਰਚੇ ‘ਚ ਸਰਗਰਮੀ ਨਾਲ ਹਿੱਸਾ ਲਿਆ ਤੇ ਅਨੇਕਾਂ ਵਾਰ ਜੇਲ੍ਹ ਵੀ ਕੱਟੀ । 1960 ਵਿੱਚ ਉਹ 'ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ' ਦੇ ਮੈਂਬਰ ਚੁਣੇ ਗਏ ਅਤੇ ਤਾਅ ਉਮਰ ਇਸਦੇ ਮੈਂਬਰ ਰਹੇ, ਪਿੱਛੋਂ 1973 ਵਿੱਚ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਅਤੇ 28 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਤੇ ਉਹਨਾਂ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਨੇਕਾਂ ਕਾਰਜ ਕੀਤੇ ਜਿਸ ਨੂੰ. ਕਦੇ ਭੁਲਾਇਆ ਨਹੀਂ ਜਾ ਸਕਦਾ । ਅੱਜ ਜਥੇਦਾਰ ਟੌਹੜਾ ਜੀ ਦੀ 100ਵਾਂ ਜਨਮ ਦਿਹਾੜਾ ਅਤੇ ਪਹਿਲੀਂ ਸ਼ਤਾਬਦੀ ਮਨਾਉਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਨ ਅਤੇ ਵੱਡੀ ਪੱਧਰ ਵਿੱਚ ਸ਼ਮੂਲੀਅਤ ਕਰਨ ਤੇ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ । ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚੋ ਬੱਸਾਂ ਰਾਹੀਂ ਅਤੇ ਆਪੋਂ ਆਪਣੇ ਸਾਧਨਾਂ ਰਾਹੀਂ ਸੰਗਤਾਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਹੁੰਮ ਹੁਮਾ ਕੇ ਪਹੁੰਚੀਆਂ ਸਨ l ਜੱਥੇ ਨੂੰ ਸੰਗਤ ਰੂਪ ਵਿੱਚ ਰਵਾਨਾ ਕਰਨ ਸਮੇਂ ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਖਵਿੰਦਰ ਸਿੰਘ ਜੈਲਦਾਰ, ਮਨਦੀਪ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਰਸੀਦਪੁਰ, ਜੋਗਾ ਸਿੰਘ ਸੁਪਰਵਾਈਜਰ, ਗੁਰਪ੍ਰੀਤ ਕੌਰ, ਜਸਕਿਰਨ ਕੌਰ , ਹਰਜਿੰਦਰ ਸਿੰਘ, ਸੁਰਿੰਦਰ ਸਿੰਘ, ਜਗਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਹੋਰ ਸੰਗਤਾਂ ਵੀ ਮੌਜੂਦ ਸਨ l