Monday, November 18, 2024  

ਪੰਜਾਬ

25000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

September 26, 2024

ਚੰਡੀਗੜ੍ਹ, 26 ਸਤੰਬਰ:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ