Monday, November 18, 2024  

ਪੰਜਾਬ

15 ਸਾਲ ਬਾਅਦ ਸ਼੍ਰੀ ਮਹਾਂਵੀਰ ਬਾਲ ਡਰਾਮਾਟਿਕ ਕਲੱਬ ਮੰਡੀ ਮੁੱਲਾਂਪੁਰ ’ਚ ਕਰੇਗੀ ਰਾਮ ਲੀਲਾ

September 27, 2024

ਮੁੱਲਾਂਪੁਰ ਦਾਖਾ, 27 ਸਤੰਬਰ 

ਸਤਿਨਾਮ ਬੜੈਚ= ਸਥਾਨਕ ਸ਼ਹਿਰ ਦੀ ਮੰਨੀ ਪ੍ਰਮੰਨੀ ਸ਼੍ਰੀ ਮਹਾਂਵੀਰ ਬਾਲ ਡਰਾਮਾਟਿਕ ਕਲੱਬ ਵੱਲੋਂ ਕਰੀਬ 15 ਸਾਲਾਂ ਬਾਅਦ ਸ਼੍ਰੀ ਰਾਮ ਲੀਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸਦੀ ਜਾਣਕਾਰੀ ਦਿੰਦਿਆਂ ਕਲੱਬ ਦੇ ਡਾਇਰੈਕਟਰ ਲੱਖੀ ਰਾਮ ਲੱਖੀ, ਪ੍ਰਧਾਨ ਅਸ਼ੋਕ ਗੁਪਤਾ ਅਤੇ ਖਜਾਨਚੀ ਵਿਜੇ ਮਲਹੋਤਰਾ ਨੇ ਦੱਸਿਆ ਕਿ ਸ਼੍ਰੀ ਰਾਮ ਲੀਲਾ ਨੂੰ ਲੈ ਕੇ ਕਲਾਕਾਰਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਨਵੇਂ ਕਲਾਕਾਰਾਂ ਦੇ ਚਿਹਰੇ ਵੇਖਣ ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਭਗਵਾਨ ਸ਼੍ਰੀ ਰਾਮ ਦਾ ਰੋਲ ਡਾ. ਸੰਤੋਖ ਬਰਾੜ, ਸੀਤਾ ਮਾਤਾ ਦਾ ਰੋਲ ਆਰਟ ਆਸ਼ੂ ਬਰਾੜ, ਸ਼੍ਰੀ ਲਕਸ਼ਮਣ ਦਾ ਰੋਲ ਚੇਤਨ ਗੋਇਲ, ਸ਼੍ਰੀ ਹਨੂੰਮਾਨ ਜੀ ਦਾ ਰੋਲ ਰਾਕੇਸ਼ ਸਿੰਗਲਾ, ਲੰਕਾਪਤੀ ਰਾਵਣ ਦਾ ਰੋਲ ਰਾਕੇਸ਼ ਮਨਜਾਨੀਆ, ਸ਼੍ਰੀ ਮੇਘਨਾਥ ਦਾ ਰੋਲ ਸ਼ੰਮੀ ਦਸਲਾਨਾ ਅਤੇ ਸ਼੍ਰੀ ਕੁੰਭਕਰਨ ਦਾ ਰੋਲ ਮਨਪ੍ਰੀਤ ਸਿੰਘ ਮਨੀ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਸ਼੍ਰੀ ਰਾਮ ਲੀਲਾ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਮੁੱਲਾਂਪੁਰ ਦੇ ਸ਼ੈੱਡ ਹੇਠ 3 ਅਕਤੂਬਰ ਤੋਂ ਸ਼ੁਰੂ ਹੋਵੇਗੀ , ਜਿਹੜੀ ਕਿ ਦੁਸ਼ਹਿਰੇ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼੍ਰੀ ਰਾਮ ਲੀਲਾ ਵਿੱਚ ਉੱਘੇ ਕਮੇਡੀਅਨ ਸਤਬੀਰ ਭਾਟੀਆ ਅਤੇ ਸਨੀ ਸੇਠੀ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਲੱਖੀ ਰਾਮ ਅਤੇ ਗੁਪਤਾ ਅਨੁਸਾਰ ਸ਼੍ਰੀ ਰਾਮ ਲੀਲਾ ਦੇ ਆਯੋਜਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸ਼ਹਿਰ ਵਾਸੀਆਂ ਵਿੱਚ ਸ਼੍ਰੀ ਰਾਮ ਲੀਲਾ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਦੁਸਹਿਰੇ ਉਪਰੰਤ 13 ਅਕਤੂਬਰ ਨੂੰ ਭਰਤ ਮਿਲਾਪ ਵੀ ਹੋਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਪ੍ਰਵਾਸੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਗਾਉਣ ਹਿੱਤ ਪੰਜਾਬ ਸਰਕਾਰ ਫੌਰੀ ਕਾਨੂੰਨ ਬਣਾਵੇ : ਟਿਵਾਣਾ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਜ਼ਿਲ੍ਹੇ ਦੇ ਨਵੇਂ ਚੁਣੇ 2457 ਪੰਚਾਂ ਨੂੰ ਕੈਬਨਟ ਮੰਤਰੀ ਤਰੁਨਪ੍ਰੀਤ ਸੌਂਦ ਚੁਕਾਉਣਗੇ ਸਹੁੰ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਰਾਣਾ ਹਸਪਤਾਲ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਮਾਤਾ ਗੁਜਰੀ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਬੀ.ਜੈਡ.ਐਸ.ਐਫ.ਐਸ. ਖਾਲਸਾ ਸਕੂਲ ਸਰਹਿੰਦ ਵਿਖੇ ਮਨਾਇਆ ਗਿਆ ਗੁਰਪੁਰਬ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਵਾਰਡ ਜੇਤੂ ਪ੍ਰੋਟੈਕਟਡ ਕਲਟੀਵੇਸ਼ਨ ਫਾਰਮਾਂ ਦਾ ਕੀਤਾ ਦੌਰਾ

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜਾ ਐਨ.ਐਸ.ਐਸ ਕੈਂਪ 

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸਿਹਤ ਵਿਭਾਗ ਡੇਂਗੂ ਦੇ ਪਾਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ